ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਅੰਕ ਗੁਰੂ ਨਾਨਕ ਸਾਹਿਬ ਨੂੰ ਸਮਰਪਿਤ

ਨਿੱਜੀ ਪੱਤਰ ਪ੍ਰੇਰਕ ਜਲੰਧਰ (ਸੁਲਤਾਨਪੁਰ ਲੋਧੀ), 9 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਦਾ ਅੰਕ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਵਿਚ ਪਹਿਲੀ ਪਾਤਸ਼ਾਹੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਵੱਲੋਂ ਦਿੱਤਾ ਭਾਸ਼ਣ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਅਤੇ ਹੋਰ ਵਿਦਵਾਨਾਂ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਸਮੇਂ-ਸਮੇਂ ’ਤੇ ਲਿਖੇ ਵਿਚਾਰਾਂ ਦਾ ਅਨੁਵਾਦ ਕਰ ਕੇ ਛਾਪਿਆ ਗਿਆ ਹੈ। ਇਸ ਵਿਸ਼ੇਸ਼ ਅੰਕ ਵਿਚ ਸਿੱਖ ਇਤਿਹਾਸ ਵਿਚ ਰਾਗ ਆਧਾਰਤ ਗੁਰਬਾਣੀ ਗਾਇਨ ਦੇ ਆਧਾਰ ‘ਰਬਾਬ’ ਬਾਰੇ ਲੇਖਕ ਰਵੀ ਪੰਧੇਰ ਵੱਲੋਂ ਲਿਖਿਆ ਖੋਜ ਭਰਪੂਰ ਲੇਖ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ’ਚ ਪ੍ਰਕਾਸ਼ਿਤ ਇਹ ਰਸਾਲੇ ਸੁਲਤਾਨਪੁਰ ਲੋਧੀ ਵਿਚ ਸੰਗਤ ’ਚ ਮੁਫ਼ਤ ਵੰਡੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਭਾਰਤ ਅਮਨ ਦਾ ਹਾਮੀ, ਪਰ ਕਿਸੇ ਵੀ ਹਿਮਾਕਤ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਅਮਨ ਦਾ ਹਾਮੀ, ਪਰ ਕਿਸੇ ਵੀ ਹਿਮਾਕਤ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

74ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰ ਦੇ ਨਾਂ ਸੰਬੋਧਨ ’ਚ ਰ...

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸ਼ਹਿਰ

View All