ਸਰਕਾਰੀ ਸੈਂਟਰ ’ਚੋਂ ਛੇ ਹਜ਼ਾਰ ਗੋਲੀਆਂ ਚੋਰੀ

ਸਰਬਜੀਤ ਸਿੰਘ ਭੰਗੂ ਪਟਿਆਲਾ, 10 ਜੁਲਾਈ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਸਥਿਤ ‘ਓਐਸਟੀ’ (ਓਪੀਅਡ ਸਬਸੀਚਿਊਸ਼ਨ ਟਰੀਟਮੈਂਟ) ਸੈਂਟਰ ’ਚੋਂ ਅੱਜ ਵੱਡੀ ਤੜਕੇ ਕਿਸੇ ਨੇ ਵਿਨੋਰ ਨਾਮ ਦੀਆਂ 6515 ਗੋਲ਼ੀਆਂ ਚੋਰੀਆਂ ਕਰ ਲਈਆਂ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ਼ਣ ’ਤੇ ਪਤਾ ਲੱਗਿਆ ਕਿ ਚੋਰੀ ਦੀ ਇਹ ਘਟਨਾ ਅੱਜ ਤੜਕੇ ਚਾਰ ਵਜੇ ਵਾਪਰੀ, ਜਿਸ ਨੂੰ ਇੱਕ ਹੀ ਵਿਅਕਤੀ ਨੇ ਅੰਜਾਮ ਦਿੱਤਾ ਪਰ ਉਸ ਵੱਲੋਂ ਮੂੰਹ ਸਿਰ ਲਪੇਟਿਆ ਹੋਣ ਕਰਕੇ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਚੋਰੀ ਕੀਤੀਆਂ ਗੋਲ਼ੀਆਂ ਲੱਖਾਂ ਰੁਪਏ ਦੀਆਂ ਹਨ। ਵਿਭਾਗ ਦੇ ਮੁਖੀ ਡਾ. ਰਜਨੀਸ਼ ਨੇ ਖਦਸ਼ਾ ਜ਼ਾਹਰ ਕੀਤਾ ਕਿ ਇਹ ਕਾਰਵਾਈ ਕਿਸੇ ਮਰੀਜ਼ ਵੱਲੋਂ ਹੀ ਕੀਤੀ ਹੋ ਸਕਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All