ਸਾਢੇ ਚਾਰ ਕਿੱਲੋ ਅਫ਼ੀਮ ਸਣੇ ਦੋ ਮੁਲਜ਼ਮ ਕਾਬੂ

ਮਾਮਲੇ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸਪੀ ਡੀ ਹਰਪਾਲ ਸਿੰਘ। -ਫੋਟੋ: ਮਿੱਠਾ

ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 14 ਫਰਵਰੀ ਸੀਆਈਏ ਸਟਾਫ਼ ਸਰਹਿੰਦ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਸਾਢੇ 4 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸਪੀ. (ਡੀ) ਹਰਪਾਲ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਭੁਪਿੰਦਰ ਸਿੰਘ ਨੇ ਐੱਸ.ਆਈ. ਨਰਿੰਦਰ ਸਿੰਘ ਅਤੇ ਏਐੱਸਆਈ ਗੁਰਬਚਨ ਸਿੰਘ ਸਣੇ ਪੁਲੀਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ‘ਤੇ ਸਰਹਿੰਦ-ਪਟਿਆਲਾ ਰੋਡ ਟੀ.ਪੁਆਇੰਟ ’ਤੇ ਪਿੰਡ ਚੌਰਵਾਲਾ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਹਰਦੀਪ ਸਿੰਘ ਵਾਸੀ ਪਿੰਡ ਤਰਖੇੜੀ ਕਲਾਂ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ ਅਤੇ ਜਾਨਕੀ ਪ੍ਰਸ਼ਾਦ ਵਾਸੀ ਪਿੰਡ ਮਿਲਕ ਮਜਹਾਰਾ ਥਾਣਾ ਬਿਮੋਰਾ ਜ਼ਿਲ੍ਹਾ ਬਰੇਲੀ (ਉਤਰ ਪ੍ਰਦੇਸ਼) ਨੂੰ ਅਫ਼ੀਮ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੀਰੋ ਡੀਲਕਸ ਮੋਟਰ ਸਾਈਕਲ (ਪੀਬੀ 11 ਸੀਆਰ 1036) ‘ਤੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਮੂਲੇਪੁਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਕੀਤੀ ਗਈ ਮੁੱਢਲੀ ਪੁੱਛਗਿੱ-ਛ ਦੌਰਾਨ ਇਹ ਗੱਲ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀ ਹਰਦੀਪ ਸਿੰਘ ਅਤੇ ਜਾਨਕੀ ਪ੍ਰਸ਼ਾਦ ਪਹਿਲਾਂ ਵੀ ਉਤਰ ਪ੍ਰਦੇਸ਼ ਤੋਂ ਅਫ਼ੀਮ ਦੀ ਸਮਗਲਿੰਗ ਕਰਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ। ਇਨ੍ਹਾਂ ਵਿਰੁੱਧ ਪਹਿਲਾਂ ਵੀ ਮਾਮਲਾ ਦਰਜ ਹੈ ਤੇ ਉਸ ਪਾਸੋਂ ਢਾਈ ਕਿੱਲੋ ਅਫ਼ੀਮ ਬਰਾਮਦ ਹੋਈ ਸੀ । ਇਸ ਮੁਕੱਦਮੇ ਵਿੱਚ ਕਥਿਤ ਦੋਸ਼ੀ ਹਰਦੀਪ ਸਿੰਘ ਨੂੰ 8 ਸਾਲ ਦੀ ਸਜ਼ਾ ਹੋ ਚੁੱਕੀ ਹੈ ਜਿਸ ਵਿੱਚੋਂ ਉਸ ਨੇ 4 ਸਾਲ ਦੀ ਸਜ਼ਾ ਪੂਰੀ ਕਰ ਲਈ ਹੈ ਅਤੇ ਹੁਣ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ‘ਤੇ ਆਇਆ ਹੋਇਆ ਹੈ।

ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ ਚੰਡੀਗੜ੍ਹ (ਪੱਤਰ ਪ੍ਰੇਰਕ): ਐੱਸਆਈ ਸੁਮੇਰ ਸਿੰਘ ਦੀ ਅਗਵਾਈ ਹੇਠ ਅਪਰਾਧ ਸ਼ਾਖਾ ਦੀ ਟੀਮ ਨੇ ਸੈਕਟਰ 39 ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਟੀਮ ਨੇ ਇਥੇ ਸੈਕਟਰ 37 ਏ ਅਤੇ ਡੀ ਦੇ ਟੀ-ਪੁਆਇੰਟ ’ਤੇ ਜਾਂਚ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ, ਜਿਸ ਕੋਲੋਂ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਬਤੌਰ ਇੰਦਰ ਮੋਹਨ ਵਾਸੀ ਸੈਕਟਰ 38 ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ