ਸਾਬਕਾ ਸਰਪੰਚ ਨੂੰ ਗੋਲੀਆਂ ਮਾਰੀਆਂ

ਹਸਤਪਾਲ ਵਿਚ ਇਲਾਜ ਅਧੀਨ ਸੁਰਜੀਤ ਸਿੰਘ।

ਗੁਰਬਖ਼ਸ਼ਪੁਰੀ ਤਰਨ ਤਾਰਨ, 5 ਦਸੰਬਰ ਸਰਾਏ ਅਮਾਨਤ ਖਾਂ ਇਲਾਕੇ ਦੇ ਪਿੰਡ ਮੀਆਂਪੁਰ ਦੇ ਦੋ ਧੜਿਆਂ ਵਿਚਕਾਰ ਚੱਲ ਰਹੀ ਰੰਜਿਸ਼ ਦੌਰਾਨ ਬੀਤੀ ਰਾਤ ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਸੁਰਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚੋਂ ਦੋ ਦੀ ਸ਼ਨਾਖ਼ਤ ਪਿੰਡ ਦੇ ਹੀ ਵਸਨੀਕ ਅੰਮ੍ਰਿਤਪਾਲ ਸਿੰਘ ਬਾਠ ਅਤੇ ਉਸ ਦੇ ਪਿਤਾ ਸਤਨਾਮ ਸਿੰਘ ਵਜੋਂ ਹੋਈ ਹੈ ਬਾਕੀਆਂ ਬਾਰੇ ਅਜੇ ਪਤਾ ਲਾਇਆ ਜਾ ਰਿਹਾ ਹੈ। ਸੁਰਜੀਤ ਸਿੰਘ ਪਿੰਡ ਦੇ ਅੱਡੇ ’ਤੇ ਸਥਿਤ ਆਪਣੀ ਦੁਕਾਨ ਬੰਦ ਕਰ ਕੇ ਕਾਰ ’ਤੇ ਸਵਾਰ ਹੋ ਆਪਣੇ ਭਰਾ ਕਵਲਜੀਤ ਸਿੰਘ ਨਾਲ ਘਰ ਜਾ ਰਿਹਾ ਸੀ ਕਿ ਤਿੰਨ ਕਾਰਾਂ ਵਿਚ ਸਵਾਰ ਹਥਿਆਰਾਂ ਨਾਲ ਲੈਸ ਮੁਲਜ਼ਮਾਂ ਨੇ ਸੁਰਜੀਤ ਸਿੰਘ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਕੁੱਟਮਾਰ ਕੀਤੀ ਅਤੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਸੁਰਜੀਤ ਸਿੰਘ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮ ਸਤਨਾਮ ਸਿੰਘ ਦੀ ਪਤਨੀ ਮਨਜੀਤ ਕੌਰ ਵਰਤਮਾਨ ਸਰਪੰਚ ਹੈ ਤੇ ਦੋਹਾਂ ਧਿਰਾਂ ਦਰਮਿਆਨ ਖਿੱਚੋਤਾਣ ਚੱਲ ਰਹੀ ਸੀ। ਮੁਲਜ਼ਮ ਅਜੇ ਫ਼ਰਾਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਸੂਬਾ ਸਰਕਾਰ ਨੇ ਕੇਂਦਰੀ ਸਕੀਮ ਹੇਠ ਵਜ਼ੀਫ਼ੇ ਦੀ ਰਕਮ ਜਾਰੀ ਨਹੀਂ ਕੀਤੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਸ਼ਹਿਰ

View All