ਸਾਹਿਤਕਾਰਾਂ ਨੇ ਕਵਿਤਾਵਾਂ ਪੇਸ਼ ਕੀਤੀਆਂ

ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੇੜੀ ਨਾਲ ਫ਼ੋਟੋ ਖਿਚਵਾਉਂਦੇ ਹੋਏ ਸਾਹਿਤਕਾਰ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 9 ਨਵੰਬਰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤ ਸਭਾ ਚਮਕੌਰ ਸਾਹਿਬ ਦੀ ਇਕੱਤਰਤਾ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੇੜੀ ਦੀ ਪ੍ਰਧਾਨਗੀ ਹੇਠ ਬਲੱਗਣ ਸਵੀਟਸ ਵਿੱਚ ਹੋਈ। ਇਕੱਤਰਤਾ ਦੀ ਸ਼ੁਰੂਆਤ ਮਨਦੀਪ ਕੌਰ ਰਿੰਪੀ ਦੀ ਰਚਨਾ ‘ਕਲਮ ਮੇਰੀ ਮੈਨੂੰ ਪੁੱਛਦੀ ਜਾਵੇ’ ਕਵਿਤਾ ਨਾਲ ਹੋਈ। ਰਾਬਿੰਦਰ ਸਿੰਘ ਰੱਬੀ ਨੇ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਤ ਰਚਨਾ ‘ਜਾਦੂਗਰ ਸੀ?’ ਪੇਸ਼ ਕੀਤੀ। ਇਸ ਮੌਕੇ ਸਰਵਸੰਮਤੀ ਨਾਲ ਮਤਾ ਪਾਸ ਕਰਕੇ ਗੁਰੂ ਨਾਨਕ ਦੇਵ ਦੀ ਕਰਮ ਭੂਮੀ ਨਨਕਾਣਾ ਸਾਹਿਬ ਦਾ ਲਾਂਘਾ ਖੁੱਲ੍ਹਣ ‘ਤੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਵਿਚਾਰ ਗੋਸ਼ਟੀ ਕਰਵਾਈ

ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਨੇ ਦੁਨੀਆਂ ਨੂੰ ਕਿਰਤ ਕਰੋ, ਵੰਡ ਛਕੋ, ਨਾਮ ਜਪੋ, ਦਾ ਸਾਂਝਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਨ ਲਈ ਸਭ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਵੱਲੋਂ ਦਿਖਾਏ ਮਾਰਗ ’ਤੇ ਚੱਲਕੇ ਹੀ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All