ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ

ਟ੍ਰਿਬਿਊਨ ਨਿਊਜ਼ ਸਰਿਵਸ ਚੰਡੀਗੜ੍ਹ, 19 ਨਵੰਬਰ

ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਪੁਰਾਣੀ ਤਸਵੀਰ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵਿਚਕਾਰ ਚੰਡੀਗੜ੍ਹ ਵਿਚ ਹੋਈ ਮੀਟਿੰਗ ਬੇਸਿੱਟਾ ਰਹੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਫਿਲਹਾਲ ਅਧਿਆਪਕ ਭਰਤੀ ਲਈ ਲਾਗੂ ਕੀਤੇ ਜਾ ਰਹੇ 55 ਫ਼ੀਸਦੀ ਵਾਲਾ ਨਿਯਮ ਵਾਪਸ ਲੈਣ ਤੋਂ ਟਾਲਾ ਵੱਟ ਲਿਆ ਹੈ। ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਐਲਾਨ ਕੀਤਾ ਕਿ 17 ਨਵੰਬਰ ਨੂੰ ਹੋਏ ਫ਼ੈਸਲੇ ਅਨੁਸਾਰ ਹੁਣ ਮੁੜ 24 ਨਵੰਬਰ ਨੂੰ ਵੱਡੇ ਇਕੱਠ ਨਾਲ ਸਿੱਖਿਆ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ 17 ਨਵੰਬਰ ਨੂੰ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਰਾਹੀਂ ਖਦੇੜਿਆ ਗਿਆ ਸੀ। ਲਾਠੀਚਾਰਜ ਤੋਂ ਬਾਅਦ ਹੁਣ ਮੀਟਿੰਗ ਦੌਰਾਨ ਮੰਗਾਂ ਦਾ ਹੱਲ ਨਾ ਹੋਣਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਜਬਰ ਨਾਲ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਵਫ਼ਦ ਵਿਚ ਸ਼ਾਮਲ ਮੀਤ ਪ੍ਰਧਾਨ ਨਿੱਕਾ ਸਿੰਘ, ਸੂਬਾ ਕਮੇਟੀ ਮੈਂਬਰ ਯੁੱਧਜੀਤ ਸਿੰਘ ਬਠਿੰਡਾ, ਅਮਨ ਸੇਖਾ, ਬਲਕਾਰ ਸਿੰਘ ਮਾਨਸਾ ਅਤੇ ਨਵਜੀਵਨ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ 55 ਫ਼ੀਸਦੀ ਵਾਲੀ ਸ਼ਰਤ ਵਿਚ ਸੋਧ ਕੀਤੇ ਜਾਣ ਤੱਕ ਅੰਗਹੀਣਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਦੀ ਆਖ਼ਰੀ ਤਰੀਕ ਵਿਚ ਵਾਧਾ ਕਰਨ ਵਰਗੇ ਸੁਝਾਅ ਉੱਪਰ ਵੀ ਸਹਿਮਤੀ ਨਹੀਂ ਦਿੱਤੀ। ਆਗੂਆਂ ਨੇ ਦੱਸਿਆ ਕਿ ਨਵੀਂ ਭਰਤੀ ਬਾਰੇ ਸਿੱਖਿਆ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਵਿਭਾਗ ਵਿਚ ਕੰਮ ਕਰ ਰਹੇ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕੀਤੀ ਜਾਵੇਗੀ, ਜਿਸ ਮਗਰੋਂ 31 ਮਾਰਚ ਤੱਕ ਹੀ ਨਵੀਂ ਭਰਤੀ ’ਤੇ ਵਿਚਾਰ ਕੀਤਾ ਜਾਵੇਗਾ। ਮੰਤਰੀ ਵੱਲੋਂ ਸ਼ਰਤ ਰੱਦ ਕਰਨ ਅਤੇ ਨਵੀਂ ਭਰਤੀ ਸਬੰਧੀ ਟਾਲਾ ਵੱਟਣ ਤੋਂ ਭੜਕੇ ਯੂਨੀਅਨ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਤੇਜ਼ ਕਰਨ ਲਈ ਬੇਰੁਜ਼ਗਾਰ ਅਧਿਆਪਕ ਸਮੁੱਚੇ ਪੰਜਾਬ ਦੇ ਲੋਕਾਂ ਅਤੇ ਵੱਖ ਵੱਖ ਜਥੇਬੰਦੀਆਂ ਤੱਕ ਪਹੁੰਚ ਕਰਨਗੇ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ 8 ਸਤੰਬਰ ਤੋਂ ਪੱਕਾ ਮੋਰਚਾ ਸੰਗਰੂਰ ਵਿਚ ਚੱਲ ਰਿਹਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਖ਼ੁਦਕੁਸ਼ੀ ਕਰ ਗਏ ਉੱਚ ਯੋਗਤਾ ਪਾਸ ਬੇਰੁਜ਼ਗਾਰ ਅਧਿਆਪਕ ਜਗਸੀਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣਾ, ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨਾ, ਮਾਸਟਰ ਕਾਡਰ ਦੀ ਭਰਤੀ ਲਈ ਗ੍ਰੈਜੂਏਸ਼ਨ ਵਿਚੋਂ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰਨਾ, ਨੌਕਰੀ ਉਡੀਕਦਿਆਂ ਉਮਰ ਹੱਦ ਲੰਘਾ ਚੁੱਕੇ ਉਮੀਦਵਾਰਾਂ ਪ੍ਰਤੀ ਵਿਚਾਰ ਕਰਦਿਆਂ ਉਮਰ ਹੱਦ 42 ਸਾਲ ਕਰਨਾ ਅਤੇ ਦੋ ਸਾਲ ਐਕਸਟੈਂਸ਼ਨ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਸੇਵਾਮੁਕਤ ਕਰ ਕੇ ਨਵੇਂ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸ਼ਾਮਲ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All