ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ

ਜਸਵੰਤ ਜੱਸ ਫ਼ਰੀਦਕੋਟ, 19 ਨਵੰਬਰ ਇੱਥੋਂ ਦੀ ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ਸਰਕਾਰੀ ਖਰਚੇ ’ਤੇ 23 ਨਵੰਬਰ ਨੂੰ ਪ੍ਰਵਚਨ ਕਰਨ ਆ ਰਹੇ ਸ੍ਰੀ ਸ੍ਰੀ ਰਵੀਸ਼ੰਕਰ ਦੀ ਫੇਰੀ ਵਿਵਾਦਾਂ ਵਿਚ ਘਿਰ ਗਈ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਨੇ ਭਾਵੇਂ ਧਾਰਮਿਕ ਗੁਰੂ ਦੀ ਫੇਰੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਪਰ ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਐਲਾਨ ਕੀਤਾ ਕਿ ਉਹ ਪੰਜਾਬ ਦੇ ਉੱਚ ਪੱਧਰੀ ਵਿੱਦਿਅਕ ਅਦਾਰੇ ਵਿਚ ਕਿਸੇ ਵੀ ਵਿਅਕਤੀ ਨੂੰ ਧਰਮ ਪ੍ਰਚਾਰ ਦੀ ਆਗਿਆ ਨਹੀਂ ਦੇਣਗੇ ਤੇ ਧਾਰਮਿਕ ਗੁਰੂ ਦੇ ਆਉਣ ’ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਪੀਐੱਸਯੂ ਦੇ ਸੂਬਾਈ ਆਗੂ ਰਣਬੀਰ ਸਿੰਘ ਰੰਧਾਵਾ, ਹਰਦੀਪ ਕੋਟਲਾ ਅਤੇ ਕੇਸ਼ਵ ਆਜ਼ਾਦ ਨੇ ਕਿਹਾ ਕਿ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਫ਼ੀਸਾਂ ਵਧਾ ਕੇ ਇਕੱਠੇ ਕੀਤੇ ਕਰੋੜਾਂ ਰੁਪਏ ਸੰਘ ਪਰਿਵਾਰ ਦੇ ਪ੍ਰਚਾਰ ਲਈ ਖਰਚਣ ਲੱਗੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ ਤੋਂ ਇਕੱਠੇ ਹੋਏ ਪੈਸੇ ਨਾਲ ਧਰਮ ਪ੍ਰਚਾਰ ਨਹੀਂ ਹੋ ਸਕਦਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸ੍ਰੀ ਸ੍ਰੀ ਰਵੀਸ਼ੰਕਰ ਫ਼ਰੀਦਕੋਟ ਆਏ ਤਾਂ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ। ਦੂਜੇ ਪਾਸੇ ਯੂਨੀਵਰਸਿਟੀ ਅਧਿਕਾਰੀਆਂ ਨੇ ਸ੍ਰੀ ਸ੍ਰੀ ਰਵੀਸ਼ੰਕਰ ਦੀ ਫੇਰੀ ਨੂੰ ਕਾਮਯਾਬ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ। ਸ੍ਰੀ ਸ੍ਰੀ ਰਵੀਸ਼ੰਕਰ ਦੀ ਪ੍ਰਬੰਧਕੀ ਟੀਮ ਨੇ ਵੀ ਯੂਨੀਵਰਸਿਟੀ ਦੇ ਉਸ ਸੈਨੇਟ ਹਾਲ ਦਾ ਮੁਆਇਨਾ ਕੀਤਾ, ਜਿੱਥੇ 23 ਨਵੰਬਰ ਨੂੰ ਪ੍ਰੋਗਰਾਮ ਰੱਖਿਆ ਗਿਆ ਹੈ। ਸ੍ਰੀ ਸ੍ਰੀ ਰਵੀਸ਼ੰਕਰ ਦੇ ਪ੍ਰਵਚਨ ਪੂਰੀ ਦੁਨੀਆਂ ਵਿਚ ਲਾਈਵ ਦਿਖਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਧਾਰਮਿਕ ਗੁਰੂ ਹੈਲੀਕਾਪਟਰ ਰਾਹੀਂ ਫ਼ਰੀਦਕੋਟ ਪੁੱਜਣਗੇ। ਯੂਨੀਵਰਸਿਟੀ ਨੇ ਧਾਰਮਿਕ ਆਗੂ ਤੇ ਉਸ ਨਾਲ ਆਉਣ ਵਾਲੇ ਪ੍ਰਬੰਧਕਾਂ ਨੂੰ ਕੀਮਤੀ ਤੋਹਫ਼ੇ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਐੱਸਐੱਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਮਾਗਮ ਦੌਰਾਨ ਜ਼ਿਲ੍ਹਾ ਪੁਲੀਸ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇਗੀ। ਯੂਨੀਵਰਸਿਟੀ ਅਧਿਕਾਰੀਆਂ ਨੇ ਧਾਰਮਿਕ ਗੁਰੂ ਦੀ ਫੇਰੀ ਦੀ ਪੁਸ਼ਟੀ ਕੀਤੀ ਹੈ। ਪੀਐੱਸਯੂ ਨੇ ਇਸ ਸਮਾਗਮ ਖ਼ਿਲਾਫ਼ ਪੂਰੇ ਇਲਾਕੇ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਐਲਾਨ ਕੀਤਾ ਹੈ ਕਿ ਲੋਕਾਂ ਦਾ ਵੱਡਾ ਇਕੱਠ ਇਸ ਸਮਾਗਮ ਦੇ ਬਾਈਕਾਟ ਲਈ ਪੁੱਜੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All