ਹਿੰਦ-ਪਾਕਿ ਦੋਸਤੀ ਮੰਚ ਵੱਲੋਂ ਪਰਮਿੰਦਰ ਸੋਢੀ ਦੇ ਸਨਮਾਨ ਦਾ ਐਲਾਨ

ਨਿੱਜੀ ਪੱਤਰ ਪ੍ਰੇਰਕ ਜਲੰਧਰ, 30 ਦਸੰਬਰ ਹਿੰਦ-ਪਾਕਿ ਦੋਸਤੀ ਮੰਚ ਦੀ ਜਰਮਨ ਸ਼ਾਖਾ ਵੱਲੋਂ ਇਸ ਵਰ੍ਹੇ ਦਾ ਸਨਮਾਨ ਜਾਪਾਨ ਵਿੱਚ ਵੱਸਦੇ ਪੰਜਾਬੀ ਲੇਖਕ ਪਰਮਿੰਦਰ ਸੋਢੀ ਨੂੰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਵਿੱਚ ਪਾਏ ਯੋਗਦਾਨ ਲਈ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਜਾਪਾਨੀ ਫ਼ਲਸਫ਼ੇ ਨੂੰ ਪੰਜਾਬੀ ਵਿੱਚ ਅਨੁਵਾਦ ਕੀਤਾ ਹੈ। ਉਨ੍ਹਾਂ ਵੱਲੋਂ ਮਹਾਤਮਾ ਬੁੱਧ ਦੀਆਂ ਸਿੱਖਿਆਵਾਂ ਦੀ ਪੁਸਤਕ ‘ਧੰਮਪਦ’ ਦਾ ਪੰਜਾਬੀ ਵਿੱਚ ਕੀਤਾ ਗਿਆ ਅਨੁਵਾਦ ਅਤੇ ‘ਰੱਬ ਦੇ ਡਾਕੀਏ’ ਆਦਿ ਪੁਸਤਕਾਂ ਬੇਹੱਦ ਪਸੰਦ ਕੀਤੀਆਂ ਗਈਆਂ ਸਨ। ਲੇਖਕ ਕੁਲਦੀਪ ਨਈਅਰ ਦੀ ਅਗਵਾਈ ਵਾਲੀ ਸੰਸਥਾ ਹਿੰਦ-ਪਾਕਿ ਦੋਸਤੀ ਮੰਚ ਦੀ ਜਰਮਨ ਸ਼ਾਖ਼ਾ ਵੱਲੋਂ ਹਰ ਵਰ੍ਹੇ ਇਹ ਸਨਮਾਨ ਅਜਿਹੀ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, ਜੋ ਆਪਣੀਆਂ ਲਿਖਤਾਂ ਰਾਹੀਂ ਜਾਂ ਸੂਫ਼ੀ ਗੀਤ-ਸੰਗੀਤ ਰਾਹੀਂ ਦੁਨੀਆਂ ਵਿੱਚ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਪੀਡੀਆਂ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ। ਇਸ ਤੋਂ ਪਹਿਲਾਂ ਇਹ ਸਨਮਾਨ ਪੰਜਾਬੀ ਸਾਹਿਤਕਾਰ ਜਸਵੰਤ ਸਿੰਘ ਕੰਵਲ, ਪ੍ਰੋ. ਹੁਕਮ ਸਿੰਘ, ਸੂਫ਼ੀ ਗਾਇਕ ਪੂਰਨ ਚੰਦ ਗੁਰੂ ਕੀ ਵਡਾਲੀ, ਸ੍ਰੀ ਡੀ.ਆਰ. ਧਵਨ ਅਤੇ ਸੂਫ਼ੀ ਗਾਇਕ ਪੂਰਨ ਸ਼ਾਹਕੋਟੀ ਆਦਿ ਨੂੰ ਦਿੱਤਾ ਜਾ ਚੁੱਕਿਆ ਹੈ। ਇਸ ਸਨਮਾਨ ਵਿਚ 51,000 ਰੁਪਏ ਨਕਦ ਰਾਸ਼ੀ ਅਤੇ ਸ਼ਾਲ ਭੇਟ ਕੀਤੀ ਜਾਂਦੀ ਹੈ। ਸਾਲ 2012 ਦਾ ਇਹ ਸਨਮਾਨ 10 ਜਨਵਰੀ 2013 ਨੂੰ ਜਲੰਧਰ ਵਿਖੇ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All