ਹੁਸ਼ਿਆਰਪੁਰ ’ਚ ਬਣੇਗਾ ਸਰਕਾਰੀ ਮੈਡੀਕਲ ਕਾਲਜ: ਸੋਨੀ

ਪੱਤਰ ਪ੍ਰੇਰਕ ਅੰਮ੍ਰਿਤਸਰ, 7 ਦਸੰਬਰ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ ਮੈਡੀਕਲ ਕਾਲਜ ਦੀ ਪ੍ਰਵਾਨਗੀ ਤੋਂ ਬਾਅਦ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਖੋਲ੍ਹਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਸੈਰ ਸਪਾਟਾ ਵਿਭਾਗ ਪੰਜਾਬ ਨੇ ਲੋੜੀਂਦੀ ਜ਼ਮੀਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਦੇਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਖੁੱਲ੍ਹਣ ਨਾਲ ਪੰਜਾਬ ਵਿਚ ਸਰਕਾਰੀ ਮੈਡੀਕਲ ਕਾਲਜਾਂ ਦੀ ਗਿਣਤੀ ਛੇ ਹੋ ਜਾਵੇਗੀ। ਇਸ ਤੋਂ ਇਲਾਵਾ ਕਪੂਰਥਲਾ ਵਿਚ ਨਵੰਬਰ ਮਹੀਨੇ ਹੀ ਪ੍ਰਵਾਨਗੀ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਅਪਗ੍ਰੇਡ ਕਰ ਕੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਕਰੀਬ ਸਾਢੇ 12 ਏਕੜ ਜ਼ਮੀਨ ਕਾਲਜ ਲਈ ਵਰਤੋਂ ਵਿਚ ਲਿਆਉਣ ਵਾਸਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਹਸਪਤਾਲ ਵੀ 210 ਬੈੱਡ ਦਾ ਹੈ। ਬਾਕੀ ਕਰੀਬ ਸਵਾ ਅੱਠ ਏਕੜ ਜ਼ਮੀਨ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਨੇ ਪਿੰਡ ਛਾਉਣੀ ਕਲਾਂ ਦੇ ਰਕਬੇ ’ਚੋਂ ਦੇਣ ਦੀ ਸਹਿਮਤੀ ਦੋ ਦਸੰਬਰ ਨੂੰ ਹੋਈ ਵਿਭਾਗ ਦੇ ਕੈਬਨਿਟ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਦੇ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All