ਹੈਰੋਇਨ ਤਸਕਰੀ ਮਾਮਲਾ: ਪਰਿਵਾਰ ਨਸ਼ਾ ਨਹੀਂ ਕੇਲੇ ਵੇਚਦੈ: ਜਸਬੀਰ ਕੌਰ

ਜਸਬੀਰ ਕੌਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 7 ਦਸੰਬਰ ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸੰਦੀਪ ਕੌਰ ਵਾਸੀ ਪਿੰਡ ਧੌਲ ਕਲਾਂ (ਅੰਮ੍ਰਿਤਸਰ) ਦੀ ਸੱਸ ਜਸਬੀਰ ਕੌਰ ਨੇ ਅੱਜ ਐਨਆਈਏ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਮੀਡੀਆ ਦੇ ਸਾਹਮਣੇ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਉਸ ਦੀ ਨੂੰਹ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ, ਉਹ ਘਰੇਲੂ ਔਰਤ ਹੈ। ਸੱਸ ਜਸਬੀਰ ਕੌਰ ਨੇ ਦੱਸਿਆ ਕਿ ਉਹ ਬਹੁਤ ਹੀ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਰੇੜ੍ਹੀਆਂ ’ਤੇ ਫਲ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਜਸਬੀਰ ਕੌਰ ਨੇ ਦੱਸਿਆ ਕਿ ਕੇਲੇ ਵੇਚਣ ਵਾਲੇ ਸਾਰੇ ਟੱਬਰ ਨੇ ਆਪਣੀ ਉਮਰ ਭਰ ਦੀ ਕਮਾਈ ਨਾਲ ਤਿੰਨ ਸਾਲ ਪਹਿਲਾਂ ਮਹਿਜ਼ 115 ਗਜ ਦਾ ਪਲਾਟ ਖ਼ਰੀਦਿਆ ਸੀ। ਇਸ ਪਲਾਟ ਬਾਰੇ ਪੁਲੀਸ ਕਹਿ ਰਹੀ ਹੈ ਕਿ ਉਨ੍ਹਾਂ ਨੇ ਡਰੱਗ ਮਨੀ ਨਾਲ ਖ਼ਰੀਦਿਆ ਹੈ। ਅਦਾਲਤ ਵਿੱਚ ਪੇਸ਼ੀ ਦੌਰਾਨ ਹਾਜ਼ਰ ਸੰਦੀਪ ਦੇ ਦਿਉਰ ਨੇ ਕਿਹਾ ਕਿ ਹੈਰੋਇਨ ਤਸਕਰੀ ਨਾਲ ਉਸ ਦੀ ਭਾਬੀ ਜਾਂ ਪਰਿਵਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਜਸਬੀਰ ਕੌਰ ਨੇ ਦੱਸਿਆ ਕਿ ਪੁਲੀਸ ਨੇ ਸੰਮਨ ਕਰ ਕੇ ਉਨ੍ਹਾਂ ਨੂੰ ਪੁੱਛਗਿੱਛ ਲਈ ਥਾਣੇ ਸੱਦਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਦੀ ਨੂੰਹ ਸੰਦੀਪ ਕੌਰ ਨੂੰ ਹੈਰੋਇਨ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਨੂੰਹ ਨੂੰ ਕੇਸ ’ਚੋਂ ਡਿਸਚਾਰਜ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All