ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ

ਬੀ.ਐਸ. ਚਾਨਾ ਸ੍ਰੀ ਆਨੰਦਪੁਰ ਸਾਹਿਬ, 25 ਅਗਸਤ

ਮਾਈਨਿੰਗ ਮਾਫੀਆ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ।

ਹੜ੍ਹਾਂ ਦੀ ਮਾਰ ਅਤੇ ਹੁਣ ਮਾਈਨਿੰਗ ਮਾਫੀਆ ਦੀ ਮਾਰ ਪੈਣ ਕਰਕੇ ਘਰ ਬਣਾਉਣ ਵਾਲੇ ਸਥਾਨਕ ਵਾਸੀਆਂ ਨੂੰ 1200 ਰੁਪਏ ਮਿਲਣ ਵਾਲੀ ਰੇਤੇ ਦੀ ਟਰਾਲੀ ਦੋ ਹਜ਼ਾਰ ’ਚ ਮਿਲਣੀ ਸ਼ੁਰੂ ਹੋ ਗਈ ਹੈ ਜੋ ਅੱਗੇ ਗਰੀਬ ਲੋਕਾਂ ਨੂੰ ਤਿੰਨ ਹਜ਼ਾਰ ਰੁਪਏ ਦੀ ਮਿਲ ਰਹੀ ਹੈ। ਇਸ ਖ਼ਿਲਾਫ਼ ਅੱਜ ਸਥਾਨਕ ਵਾਸੀਆਂ ਵੱਲੋਂ ਪਿੰਡ ਅਗੰਮਪੁਰ ਵਿਚ ਟਰੈਫਿਕ ਜਾਮ ਕਰਕੇ ਮਾਈਨਿੰਗ ਮਾਫੀਆ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੀੜਤਾਂ ਨੇ ਮੀਡੀਆ ਅੱਗੇ ਆਪਣੇ ਦੁੱਖੜੇ ਬਿਆਨ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਨੂੰ ਹੜ੍ਹਾਂ ਦੀ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਜਿਹੜੀ ਰੇਤੇ ਦੀ ਟਰਾਲੀ 1200 ਰੁਪਏ ਵਿੱਚ ਭਰਦੀ ਸੀ ਉਹ ਡੇਢ ਗੁਣਾਂ ਤੋਂ ਵੀ ਜ਼ਿਆਦਾ ਦੋ ਹਜ਼ਾਰ ਰੁਪਏ ਦੀ ਹੋ ਗਈ ਹੈ। ਇਹੀ ਟਰਾਲੀ ਅੱਗੇ ਪੁੱਜਦੇ ਲੋਕਾਂ ਨੂੰ ਤਿੰਨ ਹਜ਼ਾਰ ਰੁਪਏ ਦੀ ਪਵੇਗੀ ਜੋ ਬਿਲਕੁਲ ਨਾਜਾਇਜ਼ ਹੈ। ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸੇਵਾਦਾਰਾਂ ਨੇ ਕਿਹਾ ਕਿ ਅੱਜ ਤੱਕ ਕਿਸੇ ਨੇ ਵੀ ਕਾਰ ਸੇਵਾ ਦੀ ਟਰਾਲੀ ਤੋਂ ਵੱਧ ਪੈਸੇ ਨਹੀਂ ਵਸੂਲੇ ਪਰ ਹੁਣ ਸ਼ਰੇਆਮ ਪੈਸਿਆਂ ਦੀ ਇਵਜ਼ ਵਿੱਚ ਕਰੱਸ਼ਰ ਦੀ ਪਰਚੀ ਦੀ ਮੰਗ ਕੀਤੀ ਜਾ ਰਹੀ ਹੈ ਜੋ ਮਾਈਨਿੰਗ ਮਾਫੀਆ ਵੱਲੋਂ ਰਾਇਲਟੀ ਵਸੂਲਣ ਦਾ ਹਥਕੰਡਾ ਹੈ ਜਿਸ ਤੋਂ ਤੰਗ ਆ ਕੇ ਵੱਡੀ ਗਿਣਤੀ ਨੌਜੁਆਨਾਂ ਨੇ ਮੁੱਖ ਮਾਰਗ ਤੋਂ ਕਰੱਸ਼ਰਾਂ ਵਾਲੇ ਪਾਸੇ ਨੂੰ ਜਾਣ ਵਾਲੇ ਰਸਤੇ ਨੂੰ ਜਾਮ ਕੀਤਾ। ਉਨ੍ਹਾਂ ਕਿਹਾ ਕਿ ਜੇ ਮਾਈਨਿੰਗ ਮਾਫੀਆ ਦੀ ਧੱਕੇਸ਼ਾਹੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਜਲਦੀ ਹੀ ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ਜਾਮ ਕੀਤਾ ਜਾਵੇਗਾ। ਮਾਈਨਿੰਗ ਕਰ ਰਹੇ ਦੇ ਠੇਕੇਦਾਰਾਂ ਦੇ ਕਾਮਿਆਂ ਨੇ ਕਿਹਾ ਕਿ ਉਨ੍ਹਾਂ ਕਿਸੇ ਤੋਂ ਕੋਈ ਪੈਸਾ ਨਹੀਂ ਵਸੂਲਿਆ ਬਲਕਿ ਉਹ ਤਾਂ ਗੱਡੀਆਂ ਦੀ ਗਿਣਤੀ ਕਰ ਰਹੇ ਹਨ। ਜਦੋਂ ਉਨ੍ਹਾਂ ਨੂੰ ਪਰਚੀ ਵੇਖਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਸਿਰਫ ਕਰੱਸ਼ਰ ਦੀ ਪਰਚੀ ਵੇਖਦੇ ਹਨ ਜਦਕਿ ਪੈਸੇ ਵੱਧ ਲੈਣ ਬਾਰੇ ਤਾਂ ਕਰੱਸ਼ਰ ਮਾਲਕ ਹੀ ਦੱਸ ਸਕਦਾ ਹੈ। ਗਰੀਬ ਲੋਕਾਂ ਨੂੰ ਮਹਿੰਗੇ ਭਾਅ ਮਿਲ ਰਹੇ ਰੇਤੇ ਬਾਰੇ ਜਦੋਂ ਡਿਪਟੀ ਕਮਿਸ਼ਨਰ ਡਾ.ਸੁਮਿਤ ਜਾਰੰਗਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੋਈ ਵੀ ਨਾਜਾਇਜ਼ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All