ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 25 ਅਗਸਤ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਫ਼ਸਲਾਂ, ਡੰਗਰਾਂ ਅਤੇ ਘਰਾਂ ਦੇ ਨੁਕਸਾਨ ਦੀ ਪੂਰਤੀ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਦਮਦਮੀ ਟਕਸਾਲ ਨੇ ਅੱਜ ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਂਦੀ ਰਸਦ, ਪਾਣੀ, ਕੱਪੜੇ, ਕੰਬਲ, ਡੰਗਰਾਂ ਲਈ ਤੂੜੀ ਸਮੇਤ ਮੈਡੀਕਲ ਸਹਾਇਤਾ ਲਈ ਮਾਹਿਰ ਡਾਕਟਰਾਂ ਦੀ ਟੀਮ, ਐਂਬੂਲੈਂਸ ਅਤੇ ਦਵਾਈਆਂ ਆਦਿ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ ਕੀਤਾ। ਟਕਸਾਲ ਮੁਖੀ ਨੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲਾਉਂਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਹੜ੍ਹਾਂ ਵਿਚ ਸਭ ਕੁਝ ਤਬਾਹ ਹੋ ਗਿਆ ਹੈ, ਉਨ੍ਹਾਂ ਨੂੰ ਮੁੜ ਉੱਪਰ ਉੱਠਣ ਅਤੇ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਸਰਕਾਰੀ ਮਦਦ ਦੀ ਵਧੇਰੇ ਲੋੜ ਹੈ। ਸਰਕਾਰਾਂ ਨੂੰ ਪੀੜਤਾਂ ਦੀ ਬਾਂਹ ਫੜਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਸਦ ਵੰਡਣ ਲਈ ਟਕਸਾਲ ਦੇ ਕਾਰਕੁਨਾਂ ਤੋਂ ਇਲਾਵਾ ਪਿੰਡਾਂ ਦੀ ਸੰਗਤ ਵੀ ਪੁੱਜੀ ਹੋਈ ਸੀ। ਇਹ ਸਹਾਇਤਾ ਸਮੱਗਰੀ ਸੁਲਤਾਨਪੁਰ ਲੋਧੀ ਦੇ ਪਿੰਡ ਗਿੱਦੜਪਿੰਡੀ, ਚੰਨਣਵਿੰਡੀ, ਵਾਟਾਂ ਵਾਲੀ ਵੰਡੀ, ਛੋਟਾ ਨਸੀਰਪੁਰ, ਕੁਤਬੀਵਾਲ ਡੇਰੇ, ਭਰੋਆਣਾਂ, ਸੇਖ ਮਾਗਾਂ, ਸਰੂਆਣ, ਝੁੰਗੀਆਂ ਵਿਚ ਵੰਡੀ ਜਾਵੇਗੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...