ਫ਼ੀਸਾਂ ’ਚ ਵਾਧੇ ਖ਼ਿਲਾਫ਼ ਸੋਨੀ ਦੀ ਕੋਠੀ ਘੇਰੇਗੀ ‘ਆਪ’

ਆਤਿਸ਼ ਗੁਪਤਾ ਚੰਡੀਗੜ੍ਹ, 1 ਜੂਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਧਾਉਣ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ 3 ਜੂਨ ਨੂੰ ਅੰਮ੍ਰਿਤਸਰ ’ਚ ਕੈਬਨਿਟ ਮੰਤਰੀ ਓ.ਪੀ. ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ, ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਚੱਢਾ ਅਤੇ ਯੂਥ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਧਾ ਕੇ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਹੁਣ ਪ੍ਰਾਈਵੇਟ ਸਕੂਲਾਂ ’ਚ ਮੋਟੀਆਂ ਫ਼ੀਸਾਂ ਅਦਾ ਕਰਨ ਵਾਲੇ ਸ਼ਾਹੂਕਾਰਾਂ ਦੇ ਬੱਚੇ ਹੀ ਡਾਕਟਰ ਬਣ ਸਕਣਗੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਦੀ ਫ਼ੀਸਾਂ ’ਚ ਵਾਧੇ ਦਾ ਫ਼ੈਸਲਾ ਵਾਪਸ ਲਵੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All