550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਗੁਰਮਤਿ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ।

ਪੱਤਰ ਪ੍ਰੇਰਕ ਅੰਮ੍ਰਿਤਸਰ, 15 ਜਨਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਤਾਮਿਲਨਾਡੂ ਵਿਚ ਕਰਵਾਇਆ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ’ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ਗੁਰੂ ਨਾਨਕ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ, ਜਿੱਥੇ ਗੁਰੂ ਸਾਹਿਬ ਆਪਣੀ ਦੂਜੀ ਉਦਾਸੀ ਦੌਰਾਨ ਗਏ ਸਨ। ਇੱਥੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਚੇੱਨਈ, ਤਿਰਚੀ, ਮਦੁਰਾਈ, ਬੰਗਲੌਰ, ਬਿਜਨੌਰ ਆਦਿ ਥਾਵਾਂ ਤੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰੇ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਅੱਗੋਂ ਵੀ ਕਰਵਾਏ ਜਾਣਗੇ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਸ ਇਤਿਹਾਸਕ ਅਸਥਾਨ ਵਿਖੇ ਵੱਡੀ ਪੱਧਰ ’ਤੇ ਸੰਗਤ ਜੁੜਨੀ ਆਪਣੇ ਆਪ ਵਿਚ ਇਤਿਹਾਸਕ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਧਰਮ ਪ੍ਰਚਾਰ ਯਾਤਰਾਵਾਂ ਦੌਰਾਨ ਦੇਸ਼ ਦੁਨੀਆਂ ਦੇ ਕਈ ਹਿੱਸਿਆਂ ਵਿਚ ਚਰਨ ਪਾਏ ਹਨ, ਜਿਨ੍ਹਾਂ ਵਿੱਚੋਂ ਰਾਮੇਸ਼ਵਰਮ ਇਕ ਹੈ। ਉਨ੍ਹਾਂ ਸਿੱਖ ਸੰਗਤ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕਜੁੱਟ ਰਹਿਣ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All