ਪੱਤਰ ਪ੍ਰੇਰਕ
ਬਠਿੰਡਾ, 31 ਅਕਤੂਬਰ
ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ, ਪੰਜਾਬ ਵੱਲੋਂ ਆਪਣੇ ਅਧੀਨ ਦਫਤਰਾਂ ਪਾਸੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਪੁਰਸਕਾਰ ਉਨ੍ਹਾਂ ਯੁਵਕ/ਯੁਵਤੀਆਂ ਨੂੰ ਦਿੱਤਾ ਜਾਣਾ ਹੈ, ਜਿਨ੍ਹਾਂ ਦੀ ਉਮਰ 31 ਮਾਰਚ 2022 ਨੂੰ 15-35 ਸਾਲ ਦੇ ਵਿਚਕਾਰ ਹੋਵੇ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੁਲਵਿੰਦਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਪੁਰਸਕਾਰ ਉਨ੍ਹਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਯੁਵਕ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸਭਿਆਚਾਰਕ ਗਤੀਵਿਧੀਆਂ, ਹਾਈਕਿੰਗ-ਟਰੇਕਿੰਗ, ਪਰਬਤਾ-ਰੋਹਣ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ, ਸਮਾਜ ਸੇਵਾ, ਖੇਡਾਂ, ਰਾਸ਼ਟਰੀ ਏਕਤਾ, ਖੂਨਦਾਨ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ ਆਦਿ ਸ਼ਲਾਘਾਯੋਗ ਕੰਮ ਕੀਤਾ ਹੋਵੇ। ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਇੱਕ ਮੈਡਲ, ਸਰਟੀਫਿਕੇਟ, ਇੱਕ ਸਕਰੋਲ ਅਤੇ 51000 ਰੁਪਏ ਦੀ ਰਾਸ਼ੀ ਨਕਦ ਰੂਪ ਵਿੱਚ ਇਨਾਮ ਵੱਜੋਂ ਦਿੱਤੀ ਜਾਵੇਗੀ।