ਬਠਿੰਡਾ: ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਵਿੱਚ ਕਰੋਰਨਾ ਨਾਲ ਇਕ ਵਿਅਕਤੀ ਦੀ ਮੌਤ ਹੋਈ ਹੈ ਤੇ ਇਕ ਨਵਾਂ ਕੇਸ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ 5 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 5 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਪਰਤੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦਿੱਤੀ। -ਖੇਤਰੀ ਪ੍ਰਤੀਨਿਧ