DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਲਾਕ ਘੱਲ ਖ਼ੁਰਦ ਦੀਆਂ 23 ਸੀਟਾਂ ਲਈ 121 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਬਲਾਕ ਘੱਲ ਖ਼ੁਰਦ ਪੰਚਾਇਤ ਸਮਿਤੀ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਅੱਜ ਇੱਥੇ ਤਹਿਸੀਲ ਦਫ਼ਤਰ ਵਿਖੇ ਸ਼ਾਂਤੀਪੂਰਵਕ ਸੰਪੰਨ ਹੋ ਗਿਆ। ਰਿਟਰਨਿੰਗ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਆਖ਼ਰੀ ਦਿਨ 120 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਕੱਲ੍ਹ 3 ਦਸੰਬਰ ਤੱਕ ਸਿਰਫ਼...

  • fb
  • twitter
  • whatsapp
  • whatsapp
featured-img featured-img
ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਪਹੁੰਚੇ ਭਾਜਪਾ ਉਮੀਦਵਾਰ।ਫ਼ੋਟੋ: ਸੁਦੇਸ਼
Advertisement

ਬਲਾਕ ਘੱਲ ਖ਼ੁਰਦ ਪੰਚਾਇਤ ਸਮਿਤੀ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਅੱਜ ਇੱਥੇ ਤਹਿਸੀਲ ਦਫ਼ਤਰ ਵਿਖੇ ਸ਼ਾਂਤੀਪੂਰਵਕ ਸੰਪੰਨ ਹੋ ਗਿਆ। ਰਿਟਰਨਿੰਗ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਆਖ਼ਰੀ ਦਿਨ 120 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਕੱਲ੍ਹ 3 ਦਸੰਬਰ ਤੱਕ ਸਿਰਫ਼ 1 ਨਾਮਜ਼ਦਗੀ ਹੀ ਦਾਖ਼ਲ ਹੋਈ ਸੀ। ਅੱਜ ਸਾਰੀਆਂ ਧਿਰਾਂ ਇਨ੍ਹਾਂ ਚੋਣਾਂ ਲਈ ਉਤਸ਼ਾਹਿਤ ਦਿਖਾਈ ਦਿੱਤੀਆਂ।

ਅਮਰਜੀਤ ਸਿੰਘ ਨੇ ਦੱਸਿਆ ਕਿ 5 ਦਸੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।

Advertisement

ਨਾਮਜ਼ਦਗੀਆਂ ਦੇ ਦਾਖ਼ਲੇ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਅਗਵਾਈ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ ਤੇ ਵਿਧਾਇਕ ਰਜਨੀਸ਼ ਦਹੀਆ ਦੇ ਨਿੱਜੀ ਸਕੱਤਰ ਹਰਪਿੰਦਰਪਾਲ ਸਿੰਘ ਰੌਬੀ ਸੰਧੂ ਵੱਲੋਂ ਕੀਤੀ ਗਈ।

Advertisement

ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਦੇਖ ਰੇਖ ਹੇਠ ਕਾਗ਼ਜ਼ ਦਾਖਲ ਕੀਤੇ।

ਸ਼੍ਰੋਮਣੀ ਅਕਾਲੀ ਦਲ ਅਤੇ ਗੁਰਪ੍ਰੀਤ ਸਿੰਘ ਸੇਖੋਂ ਦੇ ਆਜ਼ਾਦ ਧੜੇ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਰਕਰਾਂ ਸਮੇਤ ਪਹੁੰਚੇ।

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕਾਇਤ ਦੀ ਅਗਵਾਈ ਹੇਠ ਨਾਮਜ਼ਦਗੀਆਂ ਦਾਖਲ ਕੀਤੀਆਂ।

Advertisement
×