ਬਲਾਕ ਘੱਲ ਖ਼ੁਰਦ ਦੀਆਂ 23 ਸੀਟਾਂ ਲਈ 121 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
ਬਲਾਕ ਘੱਲ ਖ਼ੁਰਦ ਪੰਚਾਇਤ ਸਮਿਤੀ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਅੱਜ ਇੱਥੇ ਤਹਿਸੀਲ ਦਫ਼ਤਰ ਵਿਖੇ ਸ਼ਾਂਤੀਪੂਰਵਕ ਸੰਪੰਨ ਹੋ ਗਿਆ। ਰਿਟਰਨਿੰਗ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਆਖ਼ਰੀ ਦਿਨ 120 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਕੱਲ੍ਹ 3 ਦਸੰਬਰ ਤੱਕ ਸਿਰਫ਼ 1 ਨਾਮਜ਼ਦਗੀ ਹੀ ਦਾਖ਼ਲ ਹੋਈ ਸੀ। ਅੱਜ ਸਾਰੀਆਂ ਧਿਰਾਂ ਇਨ੍ਹਾਂ ਚੋਣਾਂ ਲਈ ਉਤਸ਼ਾਹਿਤ ਦਿਖਾਈ ਦਿੱਤੀਆਂ।
ਅਮਰਜੀਤ ਸਿੰਘ ਨੇ ਦੱਸਿਆ ਕਿ 5 ਦਸੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।
ਨਾਮਜ਼ਦਗੀਆਂ ਦੇ ਦਾਖ਼ਲੇ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਅਗਵਾਈ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ ਤੇ ਵਿਧਾਇਕ ਰਜਨੀਸ਼ ਦਹੀਆ ਦੇ ਨਿੱਜੀ ਸਕੱਤਰ ਹਰਪਿੰਦਰਪਾਲ ਸਿੰਘ ਰੌਬੀ ਸੰਧੂ ਵੱਲੋਂ ਕੀਤੀ ਗਈ।
ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਦੇਖ ਰੇਖ ਹੇਠ ਕਾਗ਼ਜ਼ ਦਾਖਲ ਕੀਤੇ।
ਸ਼੍ਰੋਮਣੀ ਅਕਾਲੀ ਦਲ ਅਤੇ ਗੁਰਪ੍ਰੀਤ ਸਿੰਘ ਸੇਖੋਂ ਦੇ ਆਜ਼ਾਦ ਧੜੇ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਰਕਰਾਂ ਸਮੇਤ ਪਹੁੰਚੇ।
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕਾਇਤ ਦੀ ਅਗਵਾਈ ਹੇਠ ਨਾਮਜ਼ਦਗੀਆਂ ਦਾਖਲ ਕੀਤੀਆਂ।
