ਪੱਤਰ ਪ੍ਰੇਰਕ
ਬਠਿੰਡਾ, 7 ਨਵੰਬਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਮਾਲਵੇ ਦੇ ਪ੍ਰਸਿੱਧ ਮੰਦਰ ਮਾਈਸਰਖਾਨਾ ਲਈ 13.75 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ ਅਤੇ ਸਮੁੱਚੀ ਟੀਮ ਵੱਲੋਂ ਮੰਦਰ ਮਾਈਸਰਖਾਨਾ ਪਹੁੰਚ ਕੇ ਮੰਦਰ ਕਮੇਟੀ ਨੂੰ ਉਕਤ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ ਅਤੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਗਏ। ਜ਼ਿਕਰਯੋਗ ਹੈ ਕਿ ਮੰਦਰ ਕਮੇਟੀ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਇੰਟਰਲਾਕਿੰਗ ਟਾਈਲਾਂ ਲਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਕੋਲੋਂ ਗਰਾਂਟ ਦੀ ਮੰਗ ਕੀਤੀ ਸੀ। ਮਾਈਸਰਖਾਨਾ ਮੰਦਰ ਦੀ ਪ੍ਰਬੰਧਕੀ ਕਮੇਟੀ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ ਅਤੇ ਗਰਾਂਟ ਦੇਣ ’ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਾਈਸਰਖਾਨਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਹੈ, ਜਿੱਥੇ ਹਰ ਸਾਲ ਵੱਡਾ ਮੇਲਾ ਭਰਦਾ ਹੈ, ਜਿਸ ਵਿਚ ਲੱਖਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ। ਇਸ ਮੌਕੇ ਚੇਅਰਮੈਨ ਮੋਹਨ ਲਾਲ ਝੂੰਬਾ, ਹੰਸਰਾਜ ਪੀਰਕੋਟ, ਅਤੁਲ ਗੁਪਤਾ, ਅਰੁਣ ਗਰਗ, ਮਨਦੀਪ ਸਿੱਧੂ ਆਦਿ ਹਾਜ਼ਰ ਸਨ।