ਪੱਤਰ ਪ੍ਰੇਰਕ
ਬਠਿੰਡਾ, 25 ਅਗਸਤ
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ ਕਰੋਨਾ ਦੇ 15 ਨਵੇਂ ਕੇਸ ਸਾਹਮਣੇ ਆਏ ਹਨ। ਹਾਲ ਦੀ ਘੜੀ ਜ਼ਿਲੇ ਵਿੱਚ ਕੁੱਲ 116 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 22 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਪਰਤ ਗਏ ਹਨ। ਜ਼ਿਲ੍ਹੇ ’ਚ ਹੁਣ ਤੱਕ 728937 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੈਂਪਲ ਲਏ ਗਏ। ਇਨ੍ਹਾਂ ਵਿਚੋਂ 52191 ਵਿਅਕਤੀ ਪਾਜ਼ੇਟਿਵ ਪਾਏ ਗਏ ਤੇ 50649 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋਂ-ਆਪਣੇ ਘਰ ਪਰਤ ਗਏ ਹਨ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਲਾਗ ਨਾਲ 1426 ਮੌਤਾਂ ਹੋਈਆਂ ਹਨ।