DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰੀ ਕਣਕ ਦੀਆਂ 154 ਬੋਰੀਆਂ ਚੋਰੀ

ਇੰਸਪੈਕਟਰ ਦੇ ਬਿਆਨ ਕੇਸ ਦਰਜ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਥਾਣਾ ਨੇਹੀਆਂ ਵਾਲਾ ਦੇ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਫਤਹਿਵੀਰ ਕਵਰ ਗੋਦਾਮ ਵਿੱਚੋਂ ਕਣਕ ਦੀਆਂ ਬੋਰੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਨਗ੍ਰੇਨ (ਪੰਜਾਬ ਗਰੇਨ ਪ੍ਰੋਕਿਊਰਮੈਂਟ ਕਾਰਪੋਰੇਸ਼ਨ) ਦੇ ਇੰਸਪੈਕਟਰ ਮਨਦੀਪ ਸਿੰਘ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਥਾਣਾ ਨੇਹੀਆਂ ਵਾਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਰਿਪੋਰਟ ਅਨੁਸਾਰ 17-18 ਦਸੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਫਤਹਿਵੀਰ ਕਵਰ ਗੋਦਾਮ ਵਿੱਚੋਂ ਕਣਕ ਦੀਆਂ 154 ਬੋਰੀਆਂ ਚੋਰੀ ਕਰ ਲਈਆਂ ਗਈਆਂ। ਹਰ ਬੋਰੀ ਦਾ ਵਜ਼ਨ 50 ਕਿਲੋਗ੍ਰਾਮ ਦੱਸਿਆ ਗਿਆ ਹੈ।

ਚੋਰੀ ਹੋਈ ਕਣਕ ਦੀ ਕੀਮਤ  ਕਰੀਬ 1 ਲੱਖ 83 ਹਜ਼ਾਰ ਰੁਪਏ ਹੈ। ਇਸ ਸਬੰਧ ਵਿੱਚ ਥਾਣਾ ਨੇਹੀਆਂ ਵਾਲਾ ਵਿੱਚ ਐੱਫਆਈਆਰ ਦਰਜ ਕਰਦਿਆਂ  ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਅਤੇ ਚੋਰੀ ਕੀਤੀ ਕਣਕ ਦੀ ਬਰਾਮਦਗੀ ਲਈ ਜਾਂਚ ਜਾਰੀ ਹੈ।

Advertisement

Advertisement
Advertisement
×