ਪੱਤਰ ਪ੍ਰੇਰਕ
ਬਠਿੰਡਾ, 21 ਅਗਸਤ
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ ਕਰੋਨਾ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਕੁੱਲ 104 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 32 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 727079 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 52137 ਵਿਅਕਤੀ ਪਾਜ਼ੇਟਿਵ ਪਾਏ ਗਏ ਤੇ 50608 ਵਿਅਕਤੀ ਕਰੋਨਾ ਨੂੰ ਮਾਤ ਦੇ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ਵਿੱਚ 1425 ਕਰੋਨਾ ਨਾਲ ਮੌਤਾਂ ਹੋਈਆਂ ਹਨ।