ਬਠਿੰਡਾ: ਮਜ਼ਦੂਰ ਮੁਕਤੀ ਮੋਰਚੇ ਵੱਲੋਂ ਇਥੇ ਏਡੀਸੀ (ਵਿਕਾਸ) ਦੇ ਦਫ਼ਤਰ ਅੱਗੇ ਲੱਗਾ ਮੋਰਚਾ 22ਵੇਂ ਦਿਨ ਮਜ਼ਦੂਰ ਮੁਕਤੀ ਮੋਰਚੇ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ‘ਆਪ’ ਸਰਕਾਰ ਮਜ਼ਦੂਰਾਂ ਦੇ ਹਿਤ ਬਾਰੇ ਨਹੀਂ ਸੋਚ ਰਹੀ ਸਿਰਫ ਸਰਮਾਏਦਾਰ ਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤ ਮਜ਼ਦੂਰਾਂ ਨੂੰ ਪਿਛਲੇ ਸਾਲ ਨਰਮੇ ਦੀ ਫ਼ਸਲ ਤਬਾਹ ਹੋਣ ’ਤੇ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਮਨਰੇਗਾ ਸਕੀਮ ’ਚ ਵੀ ਮਜ਼ਦੂਰਾਂ ਨਾਲ ਵਿਤਕਰਾ ਕਰਨ ਸਮੇਤ ਫਾਇਨਾਂਸ ਕੰਪਨੀਆਂ ਦਾ ਗਰੀਬਾਂ ਵੱਲ ਖੜ੍ਹਾ ਕਰਜ਼ਾ ਮੁਆਫ਼ ਨਾ ਕੀਤਾ ਹੋਣ ਦੀ ਗੱਲ ਵੀ ਆਖੀ। ਆਗੂਆਂ ਨੇ ਮੰਗਾਂ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਜਸਵੰਤ ਸਿੰਘ ਪੂਹਲੀ ਨੇ ਮੰਗ ਕੀਤੀ ਕਿ ਨਰਮੇ ਦੀ ਚੁਗਾਈ ਦਾ ਮੁਆਵਜ਼ਾ ਜਾਰੀ ਦਿੱਤਾ ਜਾਵੇ। ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਤੇ ਮਕਾਨ ਬਣਾਉਣ ਲਈ ਗ੍ਰਾਂਟ ਦਿੱਤੀ ਜਾਵੇ। -ਨਿੱਜੀ ਪੱਤਰ ਪ੍ਰੇਰਕ