ਨੌਜਵਾਨ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ
ਬਠਿੰਡਾ ਪੁਲਿਸ ਨੇ ਨਸ਼ਾ ਵਿਰੁੱਧ ਮੁਹਿੰਮ ਤਹਿਤ ਇਕ ਨੌਜਵਾਨ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰੀ ਵਾਸੀ ਬਸਤੀ ਬੀੜ ਤਲਾਬ ਬਠਿੰਡਾ ਵਜੋਂ ਹੋਈ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਐੱਸਪੀ ਸਿਟੀ ਨਰਿੰਦਰ...
Advertisement
ਬਠਿੰਡਾ ਪੁਲਿਸ ਨੇ ਨਸ਼ਾ ਵਿਰੁੱਧ ਮੁਹਿੰਮ ਤਹਿਤ ਇਕ ਨੌਜਵਾਨ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰੀ ਵਾਸੀ ਬਸਤੀ ਬੀੜ ਤਲਾਬ ਬਠਿੰਡਾ ਵਜੋਂ ਹੋਈ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਬਠਿੰਡਾ ਪੁਲੀਸ ਦੇ ਏਐੱਸਆਈ ਹਰਜੀਵਨ ਸਿੰਘ ਦੀ ਟੀਮ ਰਿੰਗ ਰੋਡ ’ਤੇ ਕੀਤੀ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ। ਇਸ ਦੌਰਾਨ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਬੀਏ ਦੀ ਪੜ੍ਹਾਈ ਕਰ ਰਿਹਾ ਹੈ। ਕਾਬੂ ਕੀਤੇ ਨੌਜਵਾਨ ਵਿਰੁੱਧ ਥਾਣਾ ਕੈਨਾਲ ਕਲੋਨੀ ਵਿੱਚ NDPS ਐਕਟ ਅਧੀਨ ਗੁਰਪ੍ਰੀਤ ਸਿੰਘ ਗੋਰੀ ਪੁੱਤਰ ਮਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement