ਪੱਤਰ ਪ੍ਰੇਰਕ
ਬਠਿੰਡਾ, 22 ਜਨਵਰੀ
ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ 511 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂਕਿ ਇਕ ਵਿਅਕਤੀ ਦੋ ਮੌਤ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 3145 ਕੇਸ ਐਕਟਿਵ ਹਨ।
ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਡਾਕਟਰ ਸਰਬਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਅੱਜ ਕਰੋਨਾ ਦੇ 212 ਨਵੇਂ ਕੇਸ ਮਿਲੇ ਹਨ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸਿਰਸਾ ਵਿੱਚ ਕਰੋਨਾ ਦੇ 249 ਨਵੇਂ ਕੇਸ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 1095 ਹੋ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਮੁਨੀਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 249 ਪਾਜ਼ੇਟਿਵ ਕੇਸ ਆਏ ਹਨ ਜਦੋਂਕਿ 130 ਵਿਅਕਤੀ ਸਿਹਤਯਾਬ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਦੇ 31331 ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ’ਚੋਂ 29724 ਵਿਅਕਤੀ ਕਰੋਨਾ ਤੋਂ ਸਿਹਤਯਾਬ ਹੋਏ ਹਨ।
ਥਾਣਾ ਰੋਡ ਤੇ ਭੀਖੀ ਕੰਟੇਨਮੈਂਟ ਜ਼ੋਨ ਬਣੇ
ਮਾਨਸਾ (ਪੱਤਰ ਪ੍ਰੇਰਕ): ਕਰੋਨਾ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਐੱਸਡੀਐੱਮ ਹਰਜਿੰਦਰ ਸਿੰਘ ਜੱਸਲ ਨੇ ਥਾਣਾ ਰੋਡ, ਵਾਰਡ ਨੰਬਰ 4, ਭੀਖੀ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਦੇ ਨਾਲ ਲੱਗਦੇ ਇਲਾਕਿਆਂ ਨੂੰ ਬਫ਼ਰ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ।