ਬਠਿੰਡਾ: ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਵਿਧਵਾਵਾਂ ਔਰਤਾਂ ਨਾਲ ਸਬੰਧਤ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਪ੍ਰਤੀ ਲੜਕੀ ਦੇ ਵਿਆਹ ਉਪਰੰਤ 51,000 ਰੁਪਏ ਦੀ ਰਾਸ਼ੀ ਮੁਹੱਈਆਂ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦਸੰਬਰ 2021, ਜਨਵਰੀ 2022 ਤੇ ਫਰਵਰੀ 2022 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 354 ਲੜਕੀਆਂ ਨੂੰ 1,80,54,000 ਰੁਪਏ ਦੀ ਰਾਸ਼ੀ ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 234 ਲੜਕੀਆਂ ਨੂੰ 1,19,34,000 ਰੁਪਏ ਦੀ ਰਾਸ਼ੀ ਆਸ਼ੀਰਵਾਦ ਸਕੀਮ ਅਧੀਨ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਦਸੰਬਰ 2021 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 202 ਲੜਕੀਆਂ, ਜਨਵਰੀ 2022 ਦੌਰਾਨ 118 ਲੜਕੀਆਂ ਅਤੇ ਫਰਵਰੀ 2022 ਦੌਰਾਨ 34 ਲੜਕੀਆਂ ਨੂੰ ਪ੍ਰਤੀ ਕੇਸ 51-51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ। -ਪੱਤਰ ਪ੍ਰੇਰਕ