DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਨਾਲਾ ਜ਼ਿਲ੍ਹੇ ’ਚ 94 ਖੇਡ ਮੈਦਾਨ ਬਣਨਗੇ: ਸੌਂਦ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਦੀ ਲਾਗਤ ਨਾਲ 94 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਇਹ ਵਿਚਾਰ ਪੇਂਡੂ...

  • fb
  • twitter
  • whatsapp
  • whatsapp
featured-img featured-img
ਠੁੱਲ੍ਹੀਵਾਲ ਦੇ ਖੇਡ ਮੈਦਾਨ ਵਿੱਚ ਪਿੰਡ ਵਾਸੀਆਂ ਨਾਲ ਮੰਤਰੀ ਤਰਨਪ੍ਰੀਤ ਸਿੰਘ ਸੌਂਦ।
Advertisement

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਦੀ ਲਾਗਤ ਨਾਲ 94 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਇਹ ਵਿਚਾਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਠੁੱਲ੍ਹੀਵਾਲ ਦੇ ਖੇਡ ਮੈਦਾਨ ਦਾ ਦੌਰਾ ਕਰਨ ਉਪਰੰਤ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸਕੂਲਾਂ ਵਿੱਚ ਖੇਡਾਂ ਲਈ ਆਧੁਨਿਕ ਸਾਜੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਕੋਚਿੰਗ ਸਹੂਲਤਾਂ ਨੂੰ ਵੀ ਵਧਾਇਆ ਜਾ ਰਿਹਾ ਹੈ। ਖਿਡਾਰੀਆਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ ਤਾਂ ਜੋ ਉਹ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ। ਖੇਡਾਂ ਵਿੱਚ ਅੱਗੇ ਆਉਣ ਵਾਲੇ ਨੌਜਵਾਨਾਂ ਨੂੰ ਨਕਦ ਇਨਾਮ, ਨੌਕਰੀਆਂ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement
Advertisement
×