ਲਾਵਾਰਿਸ ਹਾਲਤ ਵਿੱਚ ਮਿਲੀ ਦੋ ਸਾਲਾ ਬੱਚੀ : The Tribune India

ਲਾਵਾਰਿਸ ਹਾਲਤ ਵਿੱਚ ਮਿਲੀ ਦੋ ਸਾਲਾ ਬੱਚੀ

ਲਾਵਾਰਿਸ ਹਾਲਤ ਵਿੱਚ ਮਿਲੀ ਦੋ ਸਾਲਾ ਬੱਚੀ

ਬਠਿੰਡਾ: ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਰੇਲਵੇ ਪੁਲੀਸ ਨੂੰ ਲਵਾਰਿਸ ਬੱਚੀ ਮਿਲੀ ਜਿਸ ਦੀ ਉਮਰ ਕਰੀਬ 2 ਸਾਲ ਹੈ। ਇਸ ਸਬੰਧੀ ਡੀਡੀਆਰ ਦਰਜ ਕਰਵਾ ਕੇ ਚਾਈਲਡ ਲਾਈਨ, ਬਠਿੰਡਾ ਨੂੰ ਜਾਣਕਾਰੀ ਦਿੱਤੀ ਗਈ ਹੈ। ਚਾਈਲਡ ਟੀਮ ਵੱਲੋਂ ਬੱਚੀ ਨੂੰ ਮੌਕੇ ਤੇ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਬਠਿੰਡਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਹ ਬੱਚੀ ਆਪਣਾ ਨਾਮ ਤੇ ਪੱਕਾ ਪਤਾ ਦੱਸਣ ਤੋਂ ਅਸਮਰੱਥ ਹੈ। ਬਾਲ ਭਲਾਈ ਕਮੇਟੀ ਵੱਲੋਂ ਬੱਚੀ ਨੂੰ ਸ੍ਰੀ ਆਨੰਤ ਅਨਾਥ ਆਸ਼ਰਮ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ, ਨਥਾਣਾ ਵਿੱਚ ਤਬਦੀਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੇ ਕਿਸੇ ਵੀ ਵਿਅਕਤੀ ਨੂੰ ਇਸ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਬਠਿੰਡਾ (ਫੋਨ ਨੰਬਰ 97805-99045 ਅਤੇ 86998-95116) ਵਿੱੱਚ ਸੰਪਰਕ ਕਰ ਸਕਦਾ ਹੈ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All