ਬਠਿੰਡਾ: ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ‘ਅੰਤਰਰਾਸ਼ਟਰੀ ਬੁਢਾਪਾ ਦਿਵਸ’ ਮੌਕੇ ਵਿਦਿਆਰਥੀਆਂ ਨੂੰ ਬਠਿੰਡਾ ਵਿੱਚ ਲਾਲਾ ਮੋਤੀ ਰਾਮ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਬੇਘਰੇ, ਬਿਰਧ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸੇਵਾ ਕਰਨ ਅਤੇ ਬਜ਼ੁਰਗਾਂ ਦੇ ਨਾਲ ਹੋਣ ਦੀ ਖ਼ੁਸ਼ੀ ਬਾਰੇ ਜਾਗਰੂਕ ਕਰਨਾ ਸੀ। ਇਸ ਦੇ ਨਾਲ ਹੀ ਇੱਕ ਹੋਰ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਾਥ ਅਤੇ ਭਾਵਨਾਤਮਕ ਸਹਾਇਤਾ ਪ੍ਰਦਾਨ ਕਰਨਾ ਵੀ ਸੀ। ਐੱਨ.ਐੱਸ.ਐੱਸ. ਕੋਆਰਡੀਨੇਟਰ ਅਤੇ ਅਧਿਆਪਕਾਂ ਨੇ ਵਾਲੰਟੀਅਰਾਂ ਨੂੰ ਬਿਰਧ ਆਸ਼ਰਮ ਦੇ ਵਸਨੀਕਾਂ ਦੀ ਵੱਧ ਤੋਂ ਵੱਧ ਦੇਖਭਾਲ ਕਰਨ ਬਾਰੇ ਸੇਧ ਦਿੱਤੀ। -ਪੱਤਰ ਪ੍ਰੇਰਕ