ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 14 ਫਰਵਰੀ
ਆਮ ਆਦਮੀ ਪਾਰਟੀ ਨੇ ਹਲਕਾ ਭੁੱਚੋ ਤੋਂ ਕਾਂਗਰਸ ਦੇ ਉਮੀਦਵਾਰ ਤੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਖ਼ਿਲਾਫ਼ ਰਿਟਰਨਿੰਗ ਅਧਿਕਾਰੀ ਰਾਹੀਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਉਨ੍ਹਾਂ ਨਾਮਜ਼ਦਗੀ ਭਰਨ ਸਮੇਂ ਚੋਣ ਕਮਿਸ਼ਨ ਨੂੰ ਕਥਿਤ ਤੌਰ ’ਤੇ ਗ਼ਲਤ ਜਾਣਕਾਰੀ ਦਿੱਤੀ ਹੈ ਜਿਸ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ‘ਆਪ’ ਦੇ ਲੋਕ ਸਭਾ ਇੰਚਾਰਜ ਰਕੇਸ਼ ਪੁਰੀ ਤੇ ਹੋਰਨਾਂ ਨੇ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਚੋਣ ਕਮਿਸ਼ਨ ਨੂੰ ਆਪਣੇ ਖ਼ਿਲਾਫ਼ ਦਰਜ 4 ਕੇਸਾਂ ਦੀ ਜਾਣਕਾਰੀ ਦਿੱਤੀ ਗਈ ਹੈ ਜਦੋਂ ਕਿ ਦਾਅਵਾ ਕੀਤਾ ਗਿਆ ਹੈ ਉਨ੍ਹਾਂ ’ਤੇ ਵੱਖ-ਵੱਖ ਥਾਣਿਆਂ ਵਿੱਚ 14 ਕੇਸ ਦਰਜ ਹਨ।