‘ਆਪ’ ਸਰਕਾਰ ਲੋਕ ਪੱਖੀ ਪ੍ਰਬੰਧ ਦੇਵੇਗੀ: ਅਮਨ ਅਰੋੜਾ : The Tribune India

‘ਆਪ’ ਸਰਕਾਰ ਲੋਕ ਪੱਖੀ ਪ੍ਰਬੰਧ ਦੇਵੇਗੀ: ਅਮਨ ਅਰੋੜਾ

ਮੰਤਰੀ ਵੱਲੋਂ ਅਧਿਕਾਰੀਆਂ ਨੂੰ ਥਰਮਲ ਪਲਾਂਟ ਦੀ ਥਾਂ ਨਵੀਆਂ ਉਦਯੋਗਿਕ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼

‘ਆਪ’ ਸਰਕਾਰ ਲੋਕ ਪੱਖੀ ਪ੍ਰਬੰਧ ਦੇਵੇਗੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 6 ਅਗਸਤ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਿਸਟਮ ਨੂੰ ਸੁਧਾਰ ਕੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਏਗੀ। ਉਹ ਅੱਜ ਇੱਥੇ ਵੱਖ-ਵੱਖ ਐਸੋਸ਼ੀਏਸ਼ਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ‘ਆਪ’ ਸਰਕਾਰ ਨੂੰ ਜਿਸ ਉਤਸ਼ਾਹ ਨਾਲ ਲੋਕਾਂ ਨੇ ਚੁਣਿਆ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਆਸਾਂ ’ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੋ ਕੰਮ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ, ਉਹ ਕੰਮ ਹੁਣ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਬਠਿੰਡਾ ਥਰਮਲ ਪਲਾਂਟ ਦੀ ਕਰੀਬ 800 ਏਕੜ ਰਾਖ ਦੇ ਡੰਪ ਵਾਲੀ ਜ਼ਮੀਨ ਦਾ ਦੌਰਾ ਵੀ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਇੱਥੇ ਉਦਯੋਗਿਕ ਵਿਕਾਸ ਤਹਿਤ ਅਜਿਹੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ, ਜਿਨ੍ਹਾਂ ਨਾਲ ਬਠਿੰਡਾ ਦਾ ਹੋਰ ਵਿਕਾਸ ਹੋ ਸਕੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲ ਸਕੇ। ਉਨ੍ਹਾਂ ਪੁੱਡਾ ਵੱਲੋਂ ਮਾਨਸਾ ਰੋਡ ’ਤੇ ਪੁੱਡਾ ਅਰਬਨ ਅਸਟੇਟ ਫੇਜ਼ 6 ਅਤੇ 7 ਬਣਾਉਣ ਲਈ ਲੱਭੀ ਗਈ ਜ਼ਮੀਨ ਦਾ ਦੌਰਾ ਵੀ ਕੀਤਾ।

ਇਸ ਮੌਕੇ ਬਠਿੰਡਾ (ਸ਼ਹਿਰੀ) ਹਲਕੇ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਬਠਿੰਡਾ (ਦਿਹਾਤੀ) ਤੋਂ ਵਿਧਾਇਕ ਅਮਿਤ ਰਤਨ ਅਤੇ ਰਾਮਪੁਰਾ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ ਤੇ ਪਾਰਟੀ ਆਗੂ ਨੀਲ ਗਰਗ ਤੇ ਅਨਿਲ ਠਾਕਰ ਵੀ ਹਾਜ਼ਰ ਸਨ।

ਬਾਬਾ ਫ਼ਰੀਦ ਸੰਸਥਾਵਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਕਰਵਾਏ ਗਏ ਇਕ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੜ੍ਹਾਈ ਤੋਂ ਵੱਡਾ ਤੇ ਪਵਿੱਤਰ ਹੋਰ ਕੋਈ ਕਾਰਜ ਨਹੀਂ ਹੋ ਸਕਦਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਪ੍ਰਣਾਲੀ ਸਬੰਧੀ ਕੀਤੇ ਜਾ ਰਹੇ ਸੁਧਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ 16 ਨਵੇਂ ਮੈਡੀਕਲ ਕਾਲਜ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਉੱਥੇ ਹੀ ਸੂਬੇ ਨੂੰ ਵਿਦਿਅਕ ਖੇਤਰ ’ਚ ਹੋਰ ਬੁਲੰਦੀਆਂ ’ਤੇ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਸ਼ਹਿਰ

View All