ਨੀਲੇ ਕਾਰਡ ਕੱਟਣ ਅਤੇ ਰਾਸ਼ਨ ਦੀ ਕਾਣੀ ਵੰਡ ਖ਼ਿਲਾਫ਼ ‘ਆਪ’ ਵੱਲੋਂ ਰੋਸ ਧਰਨੇ

ਨੀਲੇ ਕਾਰਡ ਕੱਟਣ ਅਤੇ ਰਾਸ਼ਨ ਦੀ ਕਾਣੀ ਵੰਡ ਖ਼ਿਲਾਫ਼ ‘ਆਪ’ ਵੱਲੋਂ ਰੋਸ ਧਰਨੇ

ਬਠਿੰਡਾ ’ਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ‘ਆਪ’ ਆਗੂ। -ਫੋਟੋ: ਕਟਾਰੀਆ

ਸ਼ਗਨ ਕਟਾਰੀਆ
ਬਠਿੰਡਾ, 7  ਜੁਲਾਈ

ਆਮ ਆਦਮੀ ਪਾਰਟੀ (ਆਪ) ਦੇ ਐੱਸਸੀ ਵਿੰਗ ਨੇ ‘ਕੱਟੇ’ ਗਏ ਰਾਸ਼ਨ ਕਾਰਡਾਂ ਤੇ ਕਰੋਨਾ ਮਹਾਂਮਾਰੀ ਦੌਰਾਨ ਹੋਈ ਰਾਸ਼ਨ ਦੀ ‘ਕਾਣੀ ਵੰਡ’ ਖ਼ਿਲਾਫ਼ ਅੰਬੇਦਕਰ ਪਾਰਕ ਵਿੱਚ ਰੋਸ ਮਾਰਚ  ਕਰਨ ਤੋਂ ਇਲਾਵਾ ਪ੍ਰਸ਼ਾਸਨ ਨੂੰ ਮੰਗ-ਪੱਤਰ ਦੇ ਕੇ ਕੱਟੇ ਗਏ ਕਾਰਡ ਬਹਾਲ ਕਰਨ ਦੀ ਮੰਗ  ਕੀਤੀ। ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆ ਦੀ ਅਗਵਾਈ ਵਿੱਚ ਹੋਏ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ  ਜੀਦਾ, ਪਾਰਟੀ ਦੇ ਬੁਲਾਰੇ ਨੀਲ ਗਰਗ, ਜ਼ੋਨ ਮੀਡੀਆ ਇੰਚਾਰਜ ਰਾਕੇਸ਼ ਪੁਰੀ, ਮਾਸਟਰ ਜਗਸੀਰ ਸਿੰਘ, ਅੰਮ੍ਰਿਤ ਲਾਲ ਅਗਰਵਾਲ ਅਤੇ ਜਤਿੰਦਰ ਭੱਲਾ ਨੇ ਕਿਹਾ ਕਿ ਲੋੜਵੰਦ ਲੋਕਾਂ ਦੇ ਰਾਸ਼ਨ  ਤੇ ਨੀਲੇ ਕਾਰਡ ਪੰਜਾਬ ਸਰਕਾਰ ਨੇ ਵਿਆਪਕ ਪੱਧਰ ’ਤੇ ਕੱਟ ਦਿੱਤੇ ਹਨ ਜਦ ਕਿ ਪਹੁੰਚ ਵਾਲੇ ਸਰਦੇ-ਪੁੱਜਦੇ ਲੱਖਾਂ ਪਰਿਵਾਰ ਇਸ ਸਹੂਲਤ ਦਾ ਲਾਭ ਲੈ ਰਹੇ ਹਨ। ਉਨ੍ਹਾਂ ਆਖਿਆ ਕਿ ਕਰੋਨਾ ਸੰਕਟ ਦੌਰਾਨ ਜ਼ਰੂਰਤਮੰਦਾਂ ਲਈ ਸਰਕਾਰ ਵੱਲੋਂ ਭੇਜਿਆ ਰਾਸ਼ਨ ਵੀ ਵੱਡੀ ਪੱਧਰ ’ਤੇ  ਖੁਰਦ-ਬੁਰਦ ਕੀਤਾ ਗਿਆ। ਆਗੂਆਂ ਨੇ ਇਸ ਘਪਲੇ ’ਚ ਸ਼ਰੀਕ ਹੁਕਮਰਾਨ ਧਿਰ ਨੂੰ ਨਸੀਹਤ ਦਿੱਤੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਕੁਝ ਸਿੱਖਣ। 

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਵੱਲੋਂ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਫਤੂਹੀਖੇੜਾ ਦੀ ਅਗਵਾਈ ਹੇਠ ਬਗੈਰ ਕਿਸੇ ਮਾਪਦੰਡ ਦੇ ਪੂਰੇ ਪੰਜਾਬ ਦੇ ਲੱਖਾਂ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਅਤੇ ਕਰੋਨਾ ਮਹਾਂਮਾਰੀ ਦੌਰਾਨ ਕੀਤੀ ਗਈ ਰਾਸ਼ਨ ਦੀ ਕਾਣੀ  ਵੰਡ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਮ, ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਹਲਕਾ ਪ੍ਰਧਾਨ ਮਲੋਟ ਜਸ਼ਨ ਬਰਾੜ ਲੱਖੇਵਾਲੀ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ ਐੱਸਸੀ ਵਿੰਗ ਵੱਲੋਂ ਪੂਰੇ ਪੰਜਾਬ ‘ਚ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹਿਆ ਜਾਵੇਗਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All