ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਨੇ ਆਪਣੇ 44 ਪੋਸਟ ਗ੍ਰੈਜੂਏਟ ਅਤੇ 7 ਛੋਟੀ ਮਿਆਦ ਦੇ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਕਾਦਮਿਕ ਸੈਸ਼ਨ 2022-23 ਵਿੱਚ ਯੂਨੀਵਰਸਿਟੀ ਨੇ 44 ਪੀਜੀ ਕੋਰਸਾਂ ਵਿੱਚ 1381 ਸੀਟਾਂ ਅਤੇ 7 ਥੋੜ੍ਹੇ ਸਮੇਂ ਦੇ ਕੋਰਸਾਂ ਵਿੱਚ 105 ਸੀਟਾਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਲਈ ਉਮੀਦਵਾਰ ‘ਸੀਯੂਈਟੀ (ਪੀਜੀ)-2022’ ਦੀ ਵੈੱਬਸਾਈਟ ’ਤੇ ਜਾ ਕੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਅਤੇ ਅਰਜ਼ੀ ਫਾਰਮ ਜਮ੍ਹਾਂ ਕਰ ਸਕਦਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਯੂਨੀਵਰਸਿਟੀ ਵੱਖ-ਵੱਖ ਵਿਸ਼ਿਆਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ।