ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 2 ਫ਼ਰਵਰੀ
ਬਠਿੰਡਾ ਜ਼ਿਲ੍ਹੇ ਵਿੱਚ ਪੜਤਾਲ ਮਗਰੋਂ ਕੁੱਲ 120 ਨਾਮਜ਼ਦਗੀਆਂ ਵਿੱਚੋਂ 75 ਠੀਕ ਨਿੱਕਲੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਨੁਸਾਰ ਵਿਧਾਨ ਸਭਾ ਹਲਕਾ ਰਾਮਪੁਰਾ ਫ਼ੂਲ ਤੋਂ ਕੁੱਲ 29 ਨਾਮਜ਼ਦਗੀਆਂ ’ਚੋਂ 17, ਭੁੱਚੋ ’ਚ 12 ’ਚੋਂ 8, ਬਠਿੰਡਾ (ਸ਼ਹਿਰੀ) ਤੋਂ 17 ’ਚੋਂ 13 ਨਾਮਜ਼ਦਗੀਆਂ ਯੋਗ ਮਿਲੀਆਂ। ਇਸੇ ਤਰ੍ਹਾਂ ਹਲਕਾ ਬਠਿੰਡਾ (ਦਿਹਾਤੀ) ਤੋਂ 12 ’ਚੋਂ 8, ਤਲਵੰਡੀ ਸਾਬੋ ’ਚ 28 ’ਚੋਂ 18, ਮੌੜ ਤੋਂ 22 ’ਚੋਂ 11 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਹਲਕਾ ਰਾਮਪੁਰਾ ਫੂਲ ਤੋਂ ਗੁਰਪ੍ਰੀਤ ਸਿੰਘ ਕਾਂਗੜ, ਸਿਕੰਦਰ ਸਿੰਘ ਮਲੂਕਾ, ਬਲਕਾਰ ਸਿੱਧੂ, ਅਮਰਜੀਤ ਸਿੰਘ ਸ਼ਰਮਾ, ਬਲਜਿੰਦਰ ਸਿੰਘ ਤੇ ਹੋਰਨਾਂ ਦੇ ਨਾਮਜ਼ਦਗੀ ਪੱਤਰ ਠੀਕ ਹਨ। ਭੁੱਚੋ ਤੋਂ ਜਗਸੀਰ ਸਿੰਘ , ਦਰਸ਼ਨ ਸਿੰਘ ਕੋਟਫੱਤਾ, ਪ੍ਰੀਤਮ ਸਿੰਘ ਕੋਟਭਾਈ ਅਤੇ ਹੋਰਨਾਂ ਦੀਆਂ ਨਾਮਜ਼ਦਗੀਆਂ ਯੋਗ ਸਨ। ਹਲਕਾ ਬਠਿੰਡਾ (ਸ਼ਹਿਰੀ) ਤੋਂ ਸਰੂਪ ਚੰਦ ਸਿੰਗਲਾ, ਜਗਰੂਪ ਸਿੰਘ ਗਿੱਲ, ਮਨਪ੍ਰੀਤ ਸਿੰਘ ਬਾਦਲ, ਰਾਜ ਕੁਮਾਰ (ਭਾਜਪਾ), ਸੁਨੀਲ ਕੁਮਾਰ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਤੇ ਹੋਰ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਯੋਗ ਪਾਈਆਂ ਗਈਆਂ। ਹਲਕਾ ਬਠਿੰਡਾ (ਦਿਹਾਤੀ) ਤੋਂ ਅਮਿਤ ਰਤਨ, ਸੁਰਜੀਤ ਸਿੰਘ, ਹਰਵਿੰਦਰ ਸਿੰਘ ਗਿੱਲ, ਪ੍ਰਕਾਸ਼ ਸਿੰਘ ਭੱਟੀ, ਸਵੇਰਾ ਸਿੰਘ ਤੇ ਹੋਰਨਾਂ ਦੀਆਂ ਨਾਮਜ਼ਦਗੀਆਂ ਯੋਗ ਨਿੱਕਲੀਆਂ। ਹਲਕਾ ਤਲਵੰਡੀ ਸਾਬੋ ਤੋਂ ਖੁਸ਼ਬਾਜ਼ ਸਿੰਘ ਜਟਾਣਾ, ਜੀਤਮਹਿੰਦਰ ਸਿੰਘ ਸਿੱਧੂ, ਪ੍ਰੋ. ਬਲਜਿੰਦਰ ਕੌਰ ਤੇ ਹੋਰਨਾਂ ਦੀਆਂ ਨਾਮਜ਼ਦਗੀਆਂ ਯੋਗ ਪਾਈਆਂ ਗਈਆਂ। ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ, ਜਗਮੀਤ ਸਿੰਘ ਬਰਾੜ, ਦਿਆਲ ਸੋਢੀ ਹੋਰਨਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ 4 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਜ਼ਿਲ੍ਹੇ ਦੇ ਕੁੱਲ ਚਾਰ ਵਿਧਾਨ ਸਭਾ ਹਲਕਿਆਂ ’ਚੋਂ ਸਾਰੇ 49 ਉਮੀਦਵਾਰਾਂ ਦੀਆਂ ਨਾਮਜਦਗੀਆਂ ਦਰੁਸਤ ਪਾਈਆਂ ਗਈਆਂ। ਹੁਣ 4 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਹਲਕਾ ਮੋਗਾ ਤੋਂ ’ਆਪ’ ਉਮੀਦਵਾਰ ਅਮਨਦੀਪ ਕੌਰ ਅਰੋੜਾ, ਭਾਜਪਾ ਦੇ ਹਰਜੋਤ ਕਮਲ ਸਿੰਘ, ਅਕਾਲੀ ਦਲ ਦੇ ਬਰਜਿੰਦਰ ਸਿੰਘ ਮੱਖਣ ਬਰਾੜ, ਮਾਲਵਿਕਾ ਸੱਚਰ, ਬਹੁਜਨ ਮੁਕਤੀ ਪਾਰਟੀ ਦੇ ਚੰਨਣ ਸਿੰਘ ਤੇ ਹੋਰਨਾਂ ਦੇ ਕਾਗਜ਼ ਸਹੀ ਪਾਏ ਗਏ ਹਨ। ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੇ ਭੁਪਿੰਦਰ ਸਿੰਘ,‘ਆਪ’ਦੇ ਮਨਜੀਤ ਸਿੰਘ, ਅਕਾਲੀ ਦਲ ਦੇ ਬਲਦੇਵ ਸਿੰਘ, ਅਕਾਲੀ ਦਲ (ਅ) ਦੇ ਬਲਦੇਵ ਸਿੰਘ ਤੇ ਹੋਰਨਾਂ ਦੇ ਕਾਗਜ਼ ਦਰੁਸਤ ਹਨ। ਹਲਕਾ ਧਰਮਕੋਟ ਤੋਂ ਕਾਂਗਰਸ ਦੇ ਸੁਖਜੀਤ ਸਿੰਘ, ਸੁਰਜੀਤ ਸਿੰਘ, ਤੋਤਾ ਸਿੰਘ, ਦਵਿੰਦਰਜੀਤ ਸਿੰਘ ਤੇ ਹੋਰਨਾਂ ਦੇ ਕਾਗਜ਼ ਸਹੀ ਪਾਏ ਗਏ। ਬਾਘਾਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਤੀਰਥ ਸਿੰਘ, ਦਰਸ਼ਨ ਸਿੰਘ ਬਰਾੜ ਤੇ ਹੋਰਨਾਂ ਕਾਗਜ਼ ਸਹੀ ਪਾਏ ਗਏ।
ਮਾਨਸਾ (ਜੋਗਿੰਦਰ ਸਿੰਘ ਮਾਨ): ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਵੱਖ-ਵੱਖ ਉਮੀਦਵਾਰਾਂ ਵੱਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਕੋਲ ਦਾਖ਼ਲ ਕੀਤੇ ਗਏ, ਜਿਨ੍ਹਾਂ ਦੀ ਪੜਤਾਲ ਹੋਣ ਤੋਂ ਬਾਅਦ ਜ਼ਿਲ੍ਹੇ ’ਚ 50 ਵਿਚੋਂ 37 ਉਮੀਦਵਾਰਾਂ ਦੇ ਕਾਗਜ਼ ਦਰੁੱਸਤ ਪਾਏ ਗਏ ਹਨ। ਜ਼ਿਲ੍ਹਾਂ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਦੱਸਿਆ ਕਿ ਹਲਕਾ ਮਾਨਸਾ ਤੋਂ 11, ਹਲਕਾ ਸਰਦੂਲਗੜ੍ਹ ਤੋਂ 15 ਅਤੇ ਹਲਕਾ ਬੁਢਲਾਡਾ ਤੋਂ 11 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ, ਜਿਨ੍ਹਾਂ ਵਿਚ ਮਾਨਸਾ ਤੋਂ ਕਾਂਗਰਸ ਦੇ ਸ਼ੁਭਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਅਰੋੜਾ, ਆਪ ਦੇ ਡਾ. ਵਿਜੈ ਸਿੰਗਲਾ, ਸ਼ਿਵਚਰਨ ਦਾਸ ਸੂਚਨ, ਪ੍ਰੋ. ਜੀਵਨ ਦਾਸ, ਰਜਿੰਦਰ ਸਿੰਘ ਜਵਾਹਰਕੇ ਅਤੇ ਹੋਰਨਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਸਰਦੂਲਗੜ੍ਹ ਤੋਂ ਕੁਲਵਿੰਦਰ ਸਿੰਘ ਉਡਤ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਜੀਤ ਸਿੰਘ ਮਿਲਖਾ, ਦਿਲਰਾਜ ਸਿੰਘ ਭੂੰਦੜ, ਬਿਕਰਮ ਸਿੰਘ ਮੋਫ਼ਰ ਤੇ ਹੋਰਨਾਂ ਦੇ ਪੱਤਰ ਦਰੁੱਸਤ ਹਨ। ਬੁਢਲਾਡਾ ਤੋਂ ਕ੍ਰਿਸ਼ਨ ਸਿੰਘ ਚੌਹਾਨ, ਡਾ. ਨਿਸ਼ਾਨ ਸਿੰਘ ਹਾਕਮਵਾਲਾ, ਪ੍ਰਿੰਸੀਪਲ ਬੁੱਧ ਰਾਮ, ਡਾ. ਰਣਵੀਰ ਕੌਰ ਮੀਆਂ ਤੇ ਹੋਰਨਾਂ ਦੇ ਕਾਗਜ਼ ਸਹੀ ਹਨ।
ਗਿੱਦੜਬਾਹਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਗਿੱਦੜਬਾਹਾ ਲਈ ਕੁੱਲ 18 ’ਚ 3 ਉਮੀਦਵਾਰਾਂ ਦੇ ਪਰਚੇ ਰੱਦ ਕੀਤੇ ਗਏ ਹਨ।