ਪਾਕਿਸਤਾਨੀ ਖੁਫ਼ੀਆ ਏਜੰਸੀ ਲਈ ਕੰਮ ਕਰਦਾ ਏਜੰਟ ਬਠਿੰਡਾ ਛਾਉਣੀ ਤੋਂ ਕਾਬੂ

* ਫ਼ੌਜ ਦੀ ਗੁਪਤ ਜਾਣਕਾਰੀ ਖੁਫੀਆ ਏਜੰਸੀ ਦੀ ਮਹਿਲਾ ਮੁਲਾਜ਼ਮ ਨਾਲ ਕੀਤੀ ਜਾ ਰਹੀ ਸੀ ਸਾਂਝੀ

ਪਾਕਿਸਤਾਨੀ ਖੁਫ਼ੀਆ ਏਜੰਸੀ ਲਈ ਕੰਮ ਕਰਦਾ ਏਜੰਟ ਬਠਿੰਡਾ ਛਾਉਣੀ ਤੋਂ ਕਾਬੂ

ਮਨੋਜ ਸ਼ਰਮਾ/ਸ਼ਗਨ ਕਟਾਰੀਆ

ਬਠਿੰਡਾ, 18 ਸਤੰਬਰ

ਫ਼ੌਜੀ ਛਾਉਣੀ ਬਠਿੰਡਾ ’ਚੋਂ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਪਾਕਿਸਤਾਨੀ ਖੁਫੀਆ ਏਜੰਸੀ ਦੇ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਕੈਥਲ (ਹਰਿਆਣਾ) ਵਜੋਂ ਹੋਈ ਹੈ। ਛਾਉਣੀ ਅੰਦਰ ਹੀ ਚਪੜਾਸੀ ਦੀ ਨੌਕਰੀ ਕਰਦਾ ਮੁਲਜ਼ਮ ਇੱਕ ਔਰਤ ਨਾਲ ਮਿਲ ਕੇ ਛਾਉਣੀ ਦੀ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਿਹਾ ਸੀ। ਏਜੰਟ ਖ਼ਿਲਾਫ਼ ਥਾਣਾ ਕੈਂਟ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏਆਈਜੀ ਦੇਸ ਰਾਜ ਨੇ ਦੱਸਿਆ ਕਿ ਵਿੰਗ ਦੀ ਸਪੈਸ਼ਲ ਟੀਮ ਨੇ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਗੁਪਤ ਜਾਣਕਾਰੀ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਨੂੰ ਛਾਉਣੀ ਇਲਾਕੇ ਦੇ ਬੀਬੀ ਵਾਲਾ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਪਾਕਿਸਤਾਨ ਇੰਟੈਲੀਜੈਂਸ ਆਪ੍ਰੇਟਿਵ ਪੀਆਈਓ ਦੀ ਮਹਿਲਾ ਮੁਲਾਜ਼ਮ ਆਪਣਾ ਨਾਂ ਖ਼ੁਸ਼ਦੀਪ ਕੌਰ ਵਾਸੀ ਜੈਪੁਰ ਦੱਸ ਕੇ ਫੇਸਬੁੱਕ ਜ਼ਰੀਏ ਉਸ ਦੇ ਸੰਪਰਕ ਵਿੱਚ ਆਈ। ਉਸ ਨੇ ਖੁਦ ਨੂੰ ਪ੍ਰਿੰਸੀਪਲ ਕੰਟਰੋਲਰ ਆਫ ਡਿਫੈਂਸ ਚੰਡੀਗੜ੍ਹ ਦੇ ਅਹੁਦੇ ’ਤੇ ਨੌਕਰੀ ਕਰਦੀ ਦੱਸਿਆ ਤੇ ਉਸ ਨੂੰ ਜਾਲ ’ਚ ਫਸਾ ਕੇ ਭਾਰਤੀ ਫ਼ੌਜ ਦੀਆਂ ਗੁਪਤ ਜਾਣਕਾਰੀਆਂ ਮੰਗਵਾਈਆਂ। ਗੁਰਵਿੰਦਰ ਨੇ ਔਰਤ ਨੂੰ ਫ਼ੌਜ ਦੇ ਵ੍ਹਟਸਐਪ ਗਰੁੱਪ ਵਿੱਚ ਵੀ ਸ਼ਾਮਲ ਕਰਵਾਇਆ। ਕਾਊਂਟਰ ਇੰਟੈਲੀਜੈਂਸ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਪਾਕਿਸਤਾਨੀ ਮਹਿਲਾ ਹੋਰ ਮੁਲਜ਼ਮਾਂ ਨੂੰ ਵੀ ਫਸਾ ਸਕਦੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All