ਬਠਿੰਡਾ: ਯੂਥ ਅਕਾਲੀ ਦਲ ਵੱਲੋਂ 11 ਸਤੰਬਰ ਨੂੰ ਸ਼ਾਮ 5 ਵਜੇ ਇੱਥੇ ਐਂਟੀਕ ਰਿਜ਼ੌਰਟ ਵਿੱਚ ਬਠਿੰਡਾ (ਸ਼ਹਿਰੀ) ਵਹਲਕੇ ਦੀ ਯੂਥ ਮਿਲਣੀ ਕੀਤੀ ਜਾਵੇਗੀ। ਦਲ ਦੇ ਬਠਿੰਡਾ (ਸ਼ਹਿਰੀ) ਦੇ ਹਲਕਾ ਇੰਚਾਰਜ ਇਕਬਾਲ ਸਿੰਘ (ਬਬਲੀ ਢਿੱਲੋਂ) ਅਤੇ ਯੂਥ ਅਕਾਲੀ ਦਲ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਿਲਣੀ ਮੌਕੇ ਯੂਥ ਅਕਾਲੀ ਦਲ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਮੈਂਬਰ ਲੋਕ ਸਭਾ ਹਰਸਿਮਰਤ ਬਾਦਲ ਉਚੇਚੇ ਤੌਰ ’ਤੇ ਪਹੁੰਚਣਗੇ। -ਨਿੱਜੀ ਪੱਤਰ ਪ੍ਰੇਰਕ