
ਪੱਤਰ ਪ੍ਰੇਰਕ
ਬਠਿੰਡਾ, 18 ਮਾਰਚ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਤੇ ਬੁਲਾਰੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਦਾਲਤ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਸਤੀਫ਼ਾ ਦੇ ਦਿੰਦੇ ਹਨ ਤਾਂ ਸਾਰੇ ਅਕਾਲੀ ਦਲ ਇਕੱਠੇ ਹੋ ਸਕਦੇ ਹਨ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ ਮੰਤਰਾਲਾ ਹੋਣ ਦੇ ਬਾਵਜੂਦ ਗੈਂਗਸਟਰ ਜੇਲ੍ਹਾਂ ਅੰਦਰ ਫ਼ੋਨ ਦੀ ਵਰਤੋਂ ਕਰ ਰਹੇ ਹਨ ਤੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ