ਬਠਿੰਡਾ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ’ਤੇ ਚਰਚਾ ਕਰਨ ਲਈ ਮਾਲਵੇ ਦੀਆਂ ਆਂਗਣਵਾੜੀ ਵਰਕਰਾਂ ਦੀ ਅਹਿਮ ਮੀਟਿੰਗ 17 ਸਤੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿੱਚ ਸੱਦੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ, ਜਿਸ ਕਰਕੇ ਉਹ ਵਿੱਤੀ ਤੌਰ ’ਤੇ ਤੰਗ ਹਨ। ਉਨ੍ਹਾਂ ਕਿਹਾ ਕਿ ਸੀਡੀਪੀਓ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ ਪਰ ਜਿਨ੍ਹਾਂ ਸੀਡੀਪੀਓ ਨੂੰ ਖਾਲੀ ਅਸਾਮੀਆਂ ਦਾ ਚਾਰਜ ਦਿੱਤਾ ਹੈ, ਉਨ੍ਹਾਂ ਕੋਲ ਡੀਡੀਓ ਪਾਵਰਾਂ ਨਹੀਂ, ਜਿਸ ਕਰਕੇ ਵਰਕਰਾਂ ਅਤੇ ਹੈਲਪਰਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ। -ਨਿੱਜੀ ਪੱਤਰ ਪ੍ਰੇਰਕ