ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਂਗਣਵਾੜੀ ਵਰਕਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹੈ: ਹਰਗੋਬਿੰਦ ਕੌਰ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 5 ਜੁਲਾਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਨੂੰ ਆਪਣੀਆਂ ਮੰਗਾਂ ਦੇ ਸਬੰਧ ’ਚ ਕੈਬਨਿਟ ਵਜ਼ੀਰ ਡਾ. ਬਲਜੀਤ ਕੌਰ ਦੇ ਨਾਂਅ ਮੰਗ ਪੱਤਰ ਸੌਂਪਿਆ। ਇਸ ਤੋਂ...
ਏਡੀਸੀ ਬਠਿੰਡਾ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ ਆਂਗਣਵਾੜੀ ਆਗੂ।
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 5 ਜੁਲਾਈ

Advertisement

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਨੂੰ ਆਪਣੀਆਂ ਮੰਗਾਂ ਦੇ ਸਬੰਧ ’ਚ ਕੈਬਨਿਟ ਵਜ਼ੀਰ ਡਾ. ਬਲਜੀਤ ਕੌਰ ਦੇ ਨਾਂਅ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਬਲਾਕ ਪ੍ਰਧਾਨ ਗੁਰਮੀਤ ਕੌਰ ਗੋਨਿਆਣਾ ਦੀ ਪ੍ਰਧਾਨਗੀ ’ਚ ਜਥੇਬੰਦੀ ਦੀਆਂ ਵਰਕਰਾਂ ਦੀ ਹੋਈ ਮੀਟਿੰਗ ’ਚ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਵਰਕਰਾਂ ਨੂੰ ਦਬਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੀ ਉਨ੍ਹਾਂ ਦੀ ਯੂਨੀਅਨ ਨਿੰਦਾ ਕਰਦੀ ਹੈ। ਉਨ੍ਹਾਂ ਮੰਤਰੀ ਤੋਂ ਮੰਗ ਕੀਤੀ ਕਿ ਵਰਕਰਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਵਰਨਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਸਿਆਸੀ ਸਰਗਰਮੀਆਂ ’ਚ ਹਿੱਸਾ ਲੈਣ ਕਰਕੇ ਪਿਛਲੇ ਦਿਨੀਂ ਸਰਕਾਰ ਵੱਲੋਂ ਨੌਕਰੀਓਂ ਕੱਢੀ ਗਈ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਹੈਸੀਅਤ ਵਿੱਚ ਬਿਆਨ ਜਾਰੀ ਕਰਦਿਆਂ ਪੁਲੀਸ ਵੱਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨਾਲ ਸਬੰਧਤ ਆਗੂਆਂ ਨੂੰ ਅੱਜ ਘਰਾਂ ਵਿੱਚ ਨਜ਼ਰਬੰਦ ਕਰਨ ਦਾ ਸਰਕਾਰ ’ਤੇ ਦੋਸ਼ ਲਾਉਂਦਿਆਂ, ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਰਾਜ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

Advertisement