ਆਂਗਣਵਾੜੀ ਵਰਕਰਾਂ ਵੱਲੋਂ ਵਿਧਾਇਕ ਭੱਟੀ ਦੇ ਘਰ ਅੱਗੇ ਭੁੱਖ ਹੜਤਾਲ

ਆਂਗਣਵਾੜੀ ਵਰਕਰਾਂ ਵੱਲੋਂ ਵਿਧਾਇਕ ਭੱਟੀ ਦੇ ਘਰ ਅੱਗੇ ਭੁੱਖ ਹੜਤਾਲ

ਵਿਧਾਇਕ ਅਜਾਇਬ ਸਿੰਘ ਭੱਟੀ ਦੇ ਘਰ ਅੱਗੇ ਸੁਖਮਨੀ ਸਾਹਿਬ ਦਾ ਪਾਠ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ।

ਮਨੋਜ ਸ਼ਰਮਾ

ਬਠਿੰਡਾ, 23 ਅਕਤੂਬਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਬਠਿੰਡਾ ਦੇ ਸੰਗਤ, ਮੌੜ, ਤਲਵੰਡੀ ਸਾਬੋ, ਰਾਮਪੁਰਾ ਅਤੇ ਨਥਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਕੌਰ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਘਰ ਅੱਗੇ ਭੁੱਖ ਹੜਤਾਲ ਕੀਤੀ। ਇਸ ਦੌਰਾਨ ਉਨ੍ਹਾਂ ਇੱਥੇ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਦਿੱਤੇ ਹਨ ਤੇ ਨਾਅਰੇਬਾਜ਼ੀ ਕੀਤੀ ਹੈ ਪਰ ਉਨ੍ਹਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ।

ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣਭੱਤਾ ਦਿੱਤਾ ਜਾਵੇ, ਸੈਂਟਰਾਂ ਦੇ ਲਾਭਪਾਤਰੀਆਂ ਲਈ ਰਾਸ਼ਨ ਪਹਿਲਾਂ ਵਾਂਗ ਹੀ ਵਰਕਰਾਂ ਨੂੰ ਸੈਂਟਰਾਂ ਵਿੱਚ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਦੀਆਂ ਆਗੂਆਂ ਨੇ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਮੰਗ ਪੱਤਰ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All