ਗੀਤ ਗਾਇਨ ਮੁਕਾਬਲਿਆਂ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਰਗ ਦੇ ਨਤੀਜੇ ਐਲਾਨੇ

ਗੀਤ ਗਾਇਨ ਮੁਕਾਬਲਿਆਂ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਰਗ ਦੇ ਨਤੀਜੇ ਐਲਾਨੇ

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 9 ਅਗਸਤ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿਚ ਚੱਲ ਰਹੇ ਗੀਤ ਗਾਇਣ ਮੁਕਾਬਲਿਆਂ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਰਗ ਦੇ ਬਲਾਕ ਪੱਧਰੀ ਨਤੀਜੇ ਐਲਾਨੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵੀਰ ਸਿੰਘ ਨੇ ਸਾਂਝੀ ਕੀਤੀ ਹੈ। 

  ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਬਠਿੰਡਾ ਬਲਾਕ ਦੇ ਪ੍ਰਾਇਮਰੀ ਸਕੂਲ ਵਿਰਕ ਖ਼ੁਰਦ ਦੀ ਵਿਦਿਆਰਥਣ ਪਿੰਕੀ ਕੌਰ ਅਤੇ ਬਲਾਕ ਭਗਤਾ ਭਾਈਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਦੇ ਵਿਦਿਆਰਥੀ ਸੁਖਵੀਰ ਸਿੰਘ ਨੇ  ਪਹਿਲਾ, ਬਲਾਕ ਗੋਨਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਦੀ ਵਿਦਿਆਰਥਣ ਡਿੰਪਲਪ੍ਰੀਤ ਕੌਰ ਨੇ ਪਹਿਲਾ, ਬਲਾਕ ਮੌੜ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਕੁੱਟੀਵਾਲ ਕਲਾਂ ਦੇ ਵਿਦਿਆਰਥੀ ਅਰਮਾਨ ਨੇ ਪਹਿਲਾ,, ਬਲਾਕ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਬੁਰਜ ਕਾਹਨ ਸਿੰਘ ਵਾਲਾ ਦੇ ਵਿਦਿਆਰਥੀ ਸ਼ੁਭਦੀਪ ਸਿੰਘ ਨੇ ਪਹਿਲਾ, ਬਲਾਕ ਸੰਗਤ ਦੇ ਸਰਕਾਰੀ ਪ੍ਰਾਇਮਰੀ ਸਕੂਲ ਸੇਖੂ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ, ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਕੌਰ ਸਿੰਘ ਦੇ ਵਿਦਿਆਰਥੀ ਵਾਰਿਸ ਅਲੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।  

ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਮਿਡਲ ਵਰਗ ਦੇ ਬਠਿੰਡਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਬਠਿੰਡਾ ਦੀ ਵਿਦਿਆਰਥਣ ਤਰਨਦੀਪ ਕੌਰ ਨੇ ਪਹਿਲਾ, ਬਲਾਕ ਭਗਤਾ ਭਾਈਕਾ ਦੇ ਸਰਕਾਰੀ ਮਿਡਲ ਸਕੂਲ ਨਿਊਰ ਸਿਮਰਨਪ੍ਰੀਤ ਕੌਰ ਨੇ ਪਹਿਲਾ, ਬਲਾਕ ਗੋਨਿਆਣਾ ਮੰਡੀ ਦੇ ਸਰਕਾਰੀ ਹਾਈ ਸਕੂਲ ਗਿੱਲ ਪੱਤੀ ਦੇ ਵਿਦਿਆਰਥੀ ਸ਼ਾਨਦਿਲਰਾਜ ਸਿੰਘ ਨੇ ਪਹਿਲਾ, ਬਲਾਕ ਮੌੜ ਦੇ ਸਰਕਾਰੀ ਮਿਡਲ ਸਕੂਲ ਧਨ ਸਿੰਘ ਖਾਨਾ ਸਕੂਲ ਦੇ ਵਿਦਿਆਰਥੀ ਵਰਿੰਦਰ ਸਿੰਘ ਨੇ ਪਹਿਲਾ, ਸਰਕਾਰੀ ਸਕੂਲ ਕਮਾਲੂ ਸਵੈਚ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਪਹਿਲਾ, ਬਲਾਕ ਰਾਮਪੁਰਾ ਦੇ ਸਰਕਾਰੀ ਹਾਈ ਸਕੂਲ ਖੋਖਰ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਕੋਟੜਾ ਕੌੜਾ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਪਹਿਲਾ, ਬਲਾਕ ਸੰਗਤ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਬੁੱਟਰ ਦੇ ਵਿਦਿਆਰਥੀ ਜਸਨੂਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਂਗੀਬਾਦਰ ਦੇ ਵਿਦਿਆਰਥੀ ਅਨਮੋਲ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।

  ਇਸੇ ਤਰ੍ਹਾਂ ਸੈਕੰਡਰੀ ਵਰਗ ਦੇ ਵਿਚੋਂ ਬਲਾਕ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਮਨਜੋਤ ਕੌਰ ਨੇ ਪਹਿਲਾ, ਬਲਾਕ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਮਾਣਾ ਦੇ ਵਿਦਿਆਰਥੀ ਸੁਖਚੈਨ ਸਿੰਘ ਨੇ ਪਹਿਲਾ, ਬਲਾਕ ਰਾਮਪੁਰਾ ਫੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਦੇ ਵਿਦਿਆਰਥੀ ਹਰਜੋਤ ਬਾਵਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਦੀ ਵਿਦਿਆਰਥਣ ਅਮ੍ਰਿਤਦੀਪ ਕੌਰ ਨੇ ਪਹਿਲਾ, ਬਲਾਕ ਭਗਤਾ ਭਾਈਕਾ ਦੇ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੇ ਵਿਦਿਆਰਥੀ ਗੁਰਕਮਲ ਸਿੰਘ ਪੁਰਬਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ (ਲੜਕੇ) ਦੇ ਵਿਦਿਆਰਥੀ ਹਰਜਿੰਦਰ ਸਿੰਘ ਨੇ ਦੂਜਾ, ਬਲਾਕ ਗੋਨਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖ਼ੜਾ ਦੇ ਵਿਦਿਆਰਥੀ ਦਿਲਰਾਜ ਸਿੰਘ ਨੇ ਪਹਿਲਾ, ਬਲਾਕ ਮੌੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਖੁਰਦ ਦੇ ਵਿਦਿਆਰਥੀ ਗੁਰਚਰਨ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All