ਪੱਤਰ ਪ੍ਰੇਰਕ
ਬਠਿੰਡਾ, 6 ਦਸੰਬਰ
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਐੱਮ.ਟੈੱਕ ਅਤੇ ਬੀ. ਟੈੱਕ ਦੇ ਪਾਸ ਹੋ ਚੁੱਕੇ ਵਿਦਿਆਰਥੀਆਂ ਦੀ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ। ਇਸ ਕਾਨਵੋਕੇਸ਼ਨ ਦੇ ਮੁੱਖ ਮਹਿਮਾਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. (ਡਾ.) ਦਿਨੇਸ਼ ਕੁਮਾਰ ਸਿੰਘ ਸਨ। ਇਸ ਮੌਕੇ ਬੀ.ਟੈੱਕ ਅਤੇ ਐਮ.ਟੈੱਕ. ਦੇ 300 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬੀ.ਐਫ.ਜੀ.ਆਈ. ਦੀ ਭਵਿੱਖੀ ਯੋਜਨਾ ਨੂੰ ਸਾਂਝਾਂ ਕੀਤਾ। ਵਿਸ਼ੇਸ਼ ਮਹਿਮਾਨ ਸੁਮੀਤ ਵਰਮਾ, ਡਾਇਰੈਕਟਰ-ਸਟਰੈਟਜੀ, ਇੰਟੇਲ ਇੰਡੀਆ ਨੇ ਅਜੋਕੇ ਸਮੇਂ ਵਿੱਚ ਇੰਜਨੀਅਰਾਂ ਦੀ ਭੂਮਿਕਾ ਖ਼ਾਸ ਕਰ ਕੇ ਸਾਫ਼ਟਵੇਅਰ ਇੰਜਨੀਅਰਾਂ ਦੇ ਰੋਲ ਬਾਰੇ ਚਰਚਾ ਕੀਤੀ। ਬੀਐੱਫਸੀਈਟੀ ਦੀ ਪ੍ਰਿੰਸੀਪਲ ਡਾ. ਜੋਤੀ ਬਾਂਸਲ ਨੇ ਸਾਰੇ ਮਹਿਮਾਨਾਂ, ਸੰਸਥਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।