ਦਿੱਲੀ-ਟੀਕਰੀ ਬਾਰਡਰ ’ਤੇ ਇਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਗਈ ਜਾਨ

ਦਿੱਲੀ-ਟੀਕਰੀ ਬਾਰਡਰ ’ਤੇ ਇਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਗਈ ਜਾਨ

ਟ੍ਰਿਬਿਊਨ ਨਿਊਜ਼ ਸਰਵਿਸ

ਬਠਿੰਡਾ, 3 ਦਸੰਬਰ

ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਅੱਜ ਦਿੱਲੀ-ਟੀਕਰੀ ਸਰਹੱਦ ’ਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਮੌਤ ਹੋ ਗਈ। ਲਖਬੀਰ ਸਿੰਘ ਦੀ ਉਮਰ 50 ਸਾਲ ਤੋਂ ਵੱਧ ਸੀ। ਦੱਸਿਆ ਜਾਂਦਾ ਹੈ ਕਿ ਲਖਬੀਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਪੀਜੀਆਈ ਰੋਹਤਕ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All