ਸੁੱਤੇ ਭਰਾ ’ਤੇ ਕੁਹਾੜੀ ਨਾਲ ਹਮਲਾ

ਸੁੱਤੇ ਭਰਾ ’ਤੇ ਕੁਹਾੜੀ ਨਾਲ ਹਮਲਾ

ਹਰਜੀਤ ਸਿੰਘ ਦੀ ਫਾਈਲ ਫੋਟੋ।

ਮਨੋਜ ਸ਼ਰਮਾ

ਬਠਿੰਡਾ, 20 ਸਤੰਬਰ

ਥਾਣਾ ਨੇਹੀਆ ਵਾਲਾ ਨੇੜੇ ਪੈਂਦੇ ਪਿੰਡ ਜੰਡਾਂਵਾਲਾ ਵਿੱਚ ਅੱਜ ਸਵੇਰ 4 ਵਜੇ ਦੇ ਕਰੀਬ ਇੱਕ ਕਿਸਾਨ ਪਰਿਵਾਰ ਦੇ ਵੱਡੇ ਪੁੱਤਰ ਵੱਲੋਂ ਘਰੇਲੂ ਕਲੇਸ਼ ਕਾਰਨ ਆਪਣੇ ਛੋਟੇ ਭਰਾ ’ਤੇ ਤੇਜ਼ ਹਥਿਆਰ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੈ। ਥਾਣਾ ਨੇਹੀਆ ਵਾਲਾ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਘਟਨਾ ਸਵੇਰੇ ਉਸ ਵੇਲੇ ਵਾਪਰੀ ਜਦੋਂ ਹਰਜੀਤ ਸਿੰਘ(45) ਪੁੱਤਰ ਇੰਦਰ ਸਿੰਘ ਆਪਣੇ ਘਰ ਵਿਚ ਸੁੱਤਾ ਹੋਇਆ ਸੀ ਤਾਂ ਉਸ ਦੇ ਵੱਡੇ ਭਰਾ ਗੁਰਜੀਤ ਸਿੰਘ ਨੇ ਸਵੇਰੇ 4 ਵਜੇ ਗੂੜੀ ਨੀਂਦ ਵਿੱਚ ਸੁੱਤੇ ਹਰਜੀਤ ਸਿੰਘ ’ਤੇ ਕੁਹਾੜੀ ਨਾਲ ਵਾਰ ਕਰ ਦਿੱਤੇ ਅਤੇ ਖੁਦ ਫਰਾਰ ਹੋ ਗਿਆ। ਪਰਿਵਾਰ ਵੱਲੋਂ ਜ਼ਖ਼ਮੀ ਹਾਲਤ ਵਿੱਚ ਹਰਜੀਤ ਸਿੰਘ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਿੰਡ ਵਿਚਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੋਵੇਂ ਭਰਾ ਇੱਕਠੇ ਖੇਤੀ ਕਰਦੇ ਸਨ ਅਤੇ ਪਿਛਲੇ ਮਹੀਨੇ ਘਰ ਦੀ ਵੰਡ-ਵੰਡਾਈ ਹੋਈ ਸੀ ਅਤੇ ਕੁਝ ਦਿਨ ਪਹਿਲਾਂ ਛੋਟੇ ਭਰਾ ਨੇ ਘਰ ਨੇੜੇ ਕੋਠੀ ਮੁੱਲ ਲਈ ਸੀ।

ਜ਼ਖ਼ਮੀ ਨੌਜਵਾਨ ਦੇ ਦੋਸਤ ਸਾਬਕਾ ਸਰਪੰਚ ਅਮਰਜੀਤ ਸਿੰਘਨੇ ਦੱਸਿਆ ਕਿ ਘਰ ਵਿੱਚ ਕੋਈ ਅਜਿਹੀ ਗੱਲ ਨਹੀਂ ਸੀ ਅਤੇ ਹਰਜੀਤ ਸਿੰਘ ਦਾ ਵੱਡਾ ਭਰਾ ਗੁਰਜੀਤ ਸਿੰਘ ਕੁੱਝ ਮਹੀਨੇ ਪਹਿਲਾ ਤੋਂ ਹੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਜਿਸ ਦੀ ਦਵਾਈ ਵੀ ਚਲਦੀ ਸੀ। ਉਸ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਅਜਿਹਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All