DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਹਿਲ ਦੇ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਨਾਕਾਮ

ਸੇਵਾਦਾਰਾਂ ਨੇ ਮੁਲਜ਼ਮ ਨੂੰ ਪੁਲੀਸ ਹਵਾਲੇ ਕੀਤਾ
  • fb
  • twitter
  • whatsapp
  • whatsapp
featured-img featured-img
ਪੁਲੀਸ ਮੁਲਾਜ਼ਮ ਮੌਕੇ ’ਤੇ ਲੋਕਾਂ ਦੇ ਬਿਆਨ ਦਰਜ ਕਰਦੇ ਹੋਏ।
Advertisement

ਲਖਵੀਰ ਸਿੰਘ ਚੀਮਾ

ਮਹਿਲ ਕਲਾਂ, 1 ਜੂਨ

Advertisement

ਬਰਨਾਲਾ ਦੇ ਇਤਿਹਾਸਕ ਪਿੰਡ ਗਹਿਲ ਦੇ ਐਸਜੀਪੀਸੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਭਗਤੂਆਣਾ ਸਾਹਿਬ ਵਿੱਚ ਬਜ਼ੁਰਗ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਸਵੇਰ ਸਮੇਂ ਵਾਪਰੀ, ਜਦੋਂ ਇਹ ਬਜ਼ੁਰਗ ਵਿਅਕਤੀ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਇਆ।‌ ਉਕਤ ਵਿਅਕਤੀ ਵੱਲੋਂ ਜਦੋਂ ਗ੍ਰੰਥ ਸਾਹਿਬ ਤੋਂ ਰੁਮਾਲਾ ਸਾਹਿਬ ਉਤਾਰਿਆ ਗਿਆ ਤਾਂ ਦਰਬਾਰ ਹਾਲ ਅੰਦਰ ਬੈਠੇ ਸੇਵਾਦਾਰ ਵੱਲੋਂ ਲਲਕਾਰਾ ਮਾਰ ਕੇ ਰੋਕ ਦਿੱਤਾ ਗਿਆ‌। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਪੁਲੀਸ ਹਵਾਲੇ ਕੀਤਾ ਗਿਆ।

ਮੁਲਜ਼ਮ ਬੇਅਦਬੀ ਦੀ ਕੋਸ਼ਿਸ਼ ਕਰਦਾ ਹੋਇਆ।

ਘਟਨਾ ਸਥਾਨ ’ਤੇ ਪਹੁੰਚੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਐੱਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਐੱਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਮੁਲਜ਼ਮ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਪਿੰਡ ਗਹਿਲ ਵਿਖੇ ਘਟਨਾ ਸਥਾਨ 'ਤੇ ਪਹੁੰਚੇ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਐਸਜੀਪੀਸੀ ਮੈਂਬਰ।

ਜਥੇਦਾਰ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਲਜ਼ਮ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।‌ ਉਧਰ ਡੀਐੱਸਪੀ ਮਹਿਲ ਕਲਾਂ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਚਾਅ ਰਿਹਾ ਹੈ ਪਰ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Advertisement
×