ਬਰਨਾਲਾ: ਭਾਰਤਮਾਲਾ ਹਾਈਵੇਅ ਪ੍ਰਾਜੈਕਟ ਮਾਮਲੇ ’ਚ ਭਾਕਿਯੂ ਉਗਰਾਹਾਂ ਵੱਲੋਂ ਪਥਰਾਲਾ ਤੇ ਕੋਟਆਗਾ ’ਚ ਪ੍ਰਦਰਸ਼ਨ 29 ਨੂੰ

ਬਰਨਾਲਾ: ਭਾਰਤਮਾਲਾ ਹਾਈਵੇਅ ਪ੍ਰਾਜੈਕਟ ਮਾਮਲੇ ’ਚ ਭਾਕਿਯੂ ਉਗਰਾਹਾਂ ਵੱਲੋਂ ਪਥਰਾਲਾ ਤੇ ਕੋਟਆਗਾ ’ਚ ਪ੍ਰਦਰਸ਼ਨ 29 ਨੂੰ

ਪਰਸ਼ੋਤਮ ਬੱਲੀ

ਬਰਨਾਲਾ, 28 ਜੂਨ

ਭਾਰਤਮਾਲਾ ਹਾਈਵੇਅ ਪ੍ਰਾਜੈਕਟ ਲਈ ਕਿਸਾਨਾਂ ਤੋਂ ਕਥਿਤ ਜ਼ਬਰੀ ਜ਼ਮੀਨਾਂ ਪ੍ਰਾਪਤੀ ਦੇ ਵਿਰੋਧ ’ਚ ਇਥੇ ਤਰਕਸ਼ੀਲ ਭਵਨ ਵਿਖੇ ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਸਬੰਧੀ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਵਿਰੁੱਧ ਪਥਰਾਲਾ (ਬਠਿੰਡਾ) ਅਤੇ ਕੋਟਆਗਾ (ਲੁਧਿਆਣਾ) ਵਿਖੇ ਲੱਗੇ ਪੱਕੇ ਧਰਨਿਆਂ ’ਤੇ 29 ਜੂਨ ਨੂੰ ਮੁੜ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਪ੍ਰਦਰਸ਼ਨ ਕੀਤੇ ਜਾਣਗੇ। ਯੂਨੀਅਨ ਦਾ ਮੱਤ ਹੈ ਕਿ ਇਨ੍ਹਾਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵੱਲੋਂ ਧਾਰੀ ਹੋਈ ਸਾਜਿਸ਼ੀ ਚੁੱਪ ਨੂੰ ਤੋੜਨਾ ਜ਼ਰੂਰੀ ਹੋ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਗੰਭੀਰ ਜ਼ਖ਼ਮੀ ਕਿਸਾਨਾਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇ ਅਤੇ ਕੰਮ ਦੇ ਨੁਕਸਾਨ ਬਦਲੇ ਉਨ੍ਹਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All