ਮਨੋਜ ਸ਼ਰਮਾ
ਬਠਿੰਡਾ, 16 ਅਪਰੈਲ
ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐੱਮਐੱਸਪੀ ਗਾਰੰਟੀ ਹਫ਼ਤਾ ਮਨਾਉਂਦੇ ਹੋਏ ਹਾੜ੍ਹੀ ਦੀ ਫਸਲ ਦਾ ਜ਼ੋਰ ਹੋਣ ਦੇ ਬਾਵਜੂਦ ਦੌਰਾਨ ਬਠਿੰਡਾ ਡੀਸੀ ਦਫ਼ਤਰ ਅੱਗੇ ਸੈਂਕੜੇ ਕਿਸਾਨ ਤੇ ਮਜ਼ਦੂਰ ਪੁੱਜੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕੇਂਦਰ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ ਬਾਰੇ ਕੀਤੇ ਲਿਖਤੀ ਵਾਅਦੇ ਤੋਂ ਪਿੱਛੇ ਹਟਣ ਦੀ ਨਿਖੇਧੀ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ।