ਬਠਿੰਡਾ: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਸੁਖਮਨੀ ਸਾਹਿਬ ਦਾ ਪਾਠ ਕੀਤਾ

ਬਠਿੰਡਾ: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਸੁਖਮਨੀ ਸਾਹਿਬ ਦਾ ਪਾਠ ਕੀਤਾ

ਮਨੋਜ ਸ਼ਰਮਾ

ਬਠਿੰਡਾ, 23 ਅਕਤੂਬਰ

ਅੱਜ ਜ਼ਿਲ੍ਹਾ ਬਠਿੰਡਾ ਦੇ ਸੰਗਤ, ਮੌੜ, ਤਲਵੰਡੀ ਸਾਬੋ, ਰਾਮਪੁਰਾ ਅਤੇ ਨਥਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਗੁਰਮੀਤ ਕੌਰ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਘਰ ਅੱਗੇ ਭੁੱਖ ਹੜਤਾਲ ਰੱਖੀ ਤੇ ਉਥੇ ਬੈਠ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਲਗਾਏ ਹਨ ਪਰ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਕਰਕੇ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਦੀਆਂ ਆਗੂਆਂ ਨੇ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਸਮੇਂ ਲਾਭ ਕੌਰ ਸੰਗਤ, ਪਰਮਜੀਤ ਕੌਰ ਰੁਲਦੁਵਾਲਾ, ਰੀਤਾ ਰਾਣੀ ਮੌੜ, ਬਿਮਲਾ ਦੇਵੀ, ਕਿਰਪਾਲ ਕੌਰ ਰਾਮਪੁਰਾ, ਕਮਲ ਕੁਮਾਰੀ, ਜਸਵਿੰਦਰ ਕੌਰ ਨਥਾਣਾ, ਮਹਿੰਦਰ ਕੌਰ ਤਲਵੰਡੀ ਮੌਜੂਦ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All