ਮਨੋਜ ਸ਼ਰਮਾ
ਬਠਿੰਡਾ, 13 ਅਗਸਤ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਵਿਭਾਗ ਨੂੰ ਕੋਰਾ ਜਵਾਬ ਦੇ ਦਿੱਤਾ ਹੈ ਕਿ ਅਜ਼ਾਦੀ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਤਿਰੰਗੇ ਝੰਡੇ ਮੁੱਲ ਖਰੀਦ ਕੇ ਆਪਣੇ ਘਰਾਂ ਤੇ ਨਹੀਂ ਲਗਾਉਣਗੀਆਂ। ਯੂਨੀਅਨ ਦੀ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਨੇ ਕਿਹਾ ਕਿ ਸਬੰਧਤ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ 25-25 ਰੁਪਏ ਦੇ ਕੇ ਤਿਰੰਗਾ ਝੰਡਾ ਲਓ ਅਤੇ ਆਪਣੇ ਘਰਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਲਗਾਓ ਪਰ ਯੂਨੀਅਨ ਦਾ ਫੈਸਲਾ ਹੈ ਕਿ ਜੇ ਦਫ਼ਤਰ ਵੱਲੋਂ ਉਨ੍ਹਾਂ ਨੂੰ ਮੁਫ਼ਤ ਝੰਡੇ ਦਿੱਤੇ ਜਾਣਗੇ ਉਹ ਤਾਂ ਹੀ ਝੰਡੇ ਲਗਾਉਣਗੀਆਂ।