ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 28 ਨਵੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਇਥੇ ਆਪਣੀਆਂ ਮੰਗਾਂ ਮਨਵਾਉਣ ਲਈ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਸ਼ਹਿਰ ਬਠਿੰਡਾ ਵਿਚ ਰੋਸ ਮਾਰਚ ਕੀਤਾ। ਇਸ ਮੌਕੇ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦੀ ਰੱਜ ਆਲੋਚਨਾ ਕੀਤੀ।